Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Sports

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ

October 29, 2026 09:50 PM
SehajTimes

ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਜਾਪਾਨ ਨੇ ਬੰਗਲਾਦੇਸ਼ ਨੂੰ 1-0 ਨਾਲ ਮਾਤ ਦਿੱਤੀ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿੱਚ ਇਹ ਵੱਕਾਰੀ ਟੂਰਨਾਮੈਂਟ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਦਿੱਤਾ

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਅੱਜ ਤਿੰਨ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਹੋਏ, ਜਿਸ ਵਿੱਚ ਮੇਜ਼ਬਾਨ ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਜਿੱਤ ਦਰਜ ਕੀਤੀ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਭਾਰਤ-ਚੀਨ ਮੁਕਾਬਲਾ ਦੇਖਿਆ ਅਤੇ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਗਾਤਾਰ ਯਤਨਾਂ ਸਦਕਾ ਹੀ ਪੰਜਾਬ ਨੂੰ ਵੱਕਾਰੀ 'ਏਸ਼ੀਅਨ ਚੈਂਪੀਅਨਜ਼ ਟਰਾਫੀ' ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਨੂੰ ਦੇਸ਼ ਵਿੱਚ ਹਾਕੀ ਦਾ ਗੜ੍ਹ ਦੱਸਦਿਆਂ, ਸ. ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਇਸ ਟੂਰਨਾਮੈਂਟ ਦੀ ਸਫਲਤਾ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਾਰਤ ਅਤੇ ਚੀਨ ਵਿਚਾਲੇ ਹੋਏ ਬੇਹੱਦ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਚੀਨ ਨੂੰ 5-2 ਨਾਲ ਹਰਾਇਆ। ਭਾਰਤ ਲਈ, ਕਪਤਾਨ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ 'ਡਰੈਗ ਫਲਿਕ' ਦਾ ਪ੍ਰਦਰਸ਼ਨ ਕਰਦਿਆਂ 27ਵੇਂ ਅਤੇ 31ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਦੋ ਗੋਲ ਕੀਤੇ। ਸੁਖਜੀਤ ਸਿੰਘ ਨੇ 12ਵੇਂ ਅਤੇ 34ਵੇਂ ਮਿੰਟ ਵਿੱਚ ਦੋ 'ਫੀਲਡ ਗੋਲ' ਕੀਤੇ। ਜੁਗਰਾਜ ਸਿੰਘ ਨੇ 47ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕੀਤਾ।

ਚੀਨ ਲਈ, ਪੇਂਗ ਯਾਂਗ ਨੇ 26ਵੇਂ ਮਿੰਟ ਵਿੱਚ ਅਤੇ ਚੋਂਗਕੋਂਗ ਚੇਨ ਨੇ 36ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕੀਤੇ। ਇੱਕ ਹੋਰ ਮੈਚ ਵਿੱਚ ਜਾਪਾਨ ਦੀ ਟੀਮ ਨੇ ਕਰੜੀ ਟੱਕਰ ਦੇ ਰਹੀ ਬੰਗਲਾਦੇਸ਼ ਦੀ ਟੀਮ ਨੂੰ ਕਾਫ਼ੀ ਜੱਦੋ-ਜਹਿਦ ਤੋਂ ਬਾਅਦ 1-0 ਮਾਤ ਦੇ ਦਿੱਤੀ। ਜਾਪਾਨ ਵੱਲੋਂ ਰਾਇਕੀ ਫੁਜੀਸ਼ੀਮਾ ਨੇ 40ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਇਹ ਗੋਲ ਦਾਗ਼ਿਆ।

ਇਸ ਤੋਂ ਪਹਿਲਾਂ ਦਿਨ ਦੇ ਪਹਿਲੇ ਮੁਕਾਬਲੇ ਵਿੱਚ ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਮਾਤ ਦਿੱਤੀ। ਮਲੇਸ਼ੀਆ ਲਈ ਅਜ਼ੀਮੂਦੀਨ ਕਮਰੂਦੀਨ ਨੇ 10ਵੇਂ ਮਿੰਟ ਵਿੱਚ ਮੈਦਾਨੀ ਗੋਲ ਕਰਕੇ ਖਾਤਾ ਖੋਲ੍ਹਿਆ। ਦੱਖਣੀ ਕੋਰੀਆ ਨੇ ਖੇਡ ਵਿੱਚ ਵਾਪਸੀ ਕਰਦਿਆਂ 31ਵੇਂ ਮਿੰਟ ਵਿੱਚ ਸੋਂਗ ਹਾਏ-ਸੋਂਗ ਦੇ ਮੈਦਾਨੀ ਗੋਲ ਦੀ ਬਦੌਲਤ ਸਕੋਰ 1-1 ਨਾਲ ਬਰਾਬਰ ਕਰ ਦਿੱਤਾ।

ਇਸ ਮਗਰੋਂ ਮਲੇਸ਼ੀਆ ਦੀ ਟੀਮ ਨੇ ਸ਼ਾਨਦਾਰ ਹਾਕੀ ਦਾ ਮੁਜ਼ਾਹਰਾ ਕਰਦਿਆਂ 2 ਹੋਰ ਗੋਲ ਦਾਗ਼ ਦਿੱਤੇ। ਮੁਹੰਮਦ ਅਖੀਮੁੱਲਾ ਅਨਵਰ ਏਸੂਕ ਨੇ 36ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਤਬਦੀਲ ਕਰਕੇ ਆਪਣੀ ਟੀਮ ਨੂੰ 2-1 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ 50ਵੇਂ ਮਿੰਟ ਵਿੱਚ ਫ਼ੈਜ਼ਲ ਬਿਨ ਸਾਰੀ ਨੇ ਮਲੇਸ਼ੀਆ ਲਈ ਇੱਕ ਹੋਰ ਗੋਲ ਕਰਕੇ ਸਕੋਰ 3-1 ਕਰ ਦਿੱਤਾ, ਜੋ ਕਿ ਅੰਤ ਤੱਕ ਕਾਇਮ ਰਿਹਾ।
—-

Have something to say? Post your comment

More in Sports

13 ਸਾਲਾਂ ਬਾਅਦ ਪੰਜਾਬ ਨੇ ਜਿੱਤੀ ਵੀਨੂੰ ਮਾਂਕੜ ਟਰਾਫੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ