Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

October 30, 2026 04:14 PM
ਦਰਸ਼ਨ ਸਿੰਘ ਚੌਹਾਨ
ਕੇਂਦਰ ਤੋਂ ਪੰਜਾਬੀਆਂ ਦੇ ਮਸਲੇ ਹੱਲ ਕਰਾਉਣ ਲਈ ਤਤਪਰ 
 
ਸੁਨਾਮ : ਨੌਜਵਾਨ ਅਕਾਲੀ ਆਗੂ  ਗੁਰਪ੍ਰੀਤ ਸਿੰਘ ਗੋਪੀ ਬਾਬਾ ਨੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀਆਂ ਸਿਆਸੀ ਅਤੇ ਸਮਾਜਿਕ ਸੇਵਾਵਾਂ ਦੀ ਪੁਰਜ਼ੋਰ ਤਾਰੀਫ਼ ਕੀਤੀ। ਗੋਪੀ ਬਾਬਾ ਨੇ ਢੀਂਡਸਾ ਨੂੰ ਇਲਾਕੇ ਦੇ 'ਵਿਕਾਸ ਦਾ ਮਸੀਹਾ' ਅਤੇ 'ਦਰਵੇਸ਼ ਸਿਆਸਤਦਾਨ' ਕਰਾਰ ਦਿੱਤਾ। ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਗੋਪੀ ਬਾਬਾ ਨੇ ਸ਼ੁੱਕਰਵਾਰ ਨੂੰ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਸੀਨੀਅਰ ਨੇਤਾ ਪਰਮਿੰਦਰ ਸਿੰਘ ਢੀਂਡਸਾ ਦੀ ਲੀਡਰਸ਼ਿਪ ਅਤੇ ਲੋਕ-ਹਿੱਤੂ ਸੋਚ ਦੀ ਭਰਪੂਰ ਸ਼ਲਾਘਾ ਕਰਦਿਆਂ ਆਖਿਆ ਕਿ ਉਨ੍ਹਾਂ ਨੇ ਆਪਣੇ ਮੰਤਰੀ ਕਾਲ ਦੌਰਾਨ ਹਮੇਸ਼ਾ ਪੰਜਾਬ ਅਤੇ ਆਪਣੇ ਹਲਕੇ ਦੀ ਚੌਮੁਖੀ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਵੱਲੋਂ ਖਜ਼ਾਨਾ ਮੰਤਰੀ ਹੁੰਦਿਆਂ ਕੀਤੇ ਗਏ ਵਿਕਾਸ ਕਾਰਜ ਅਤੇ ਲੋਕ-ਭਲਾਈ ਦੀਆਂ ਨੀਤੀਆਂ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਵਸੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ "ਪਰਮਿੰਦਰ ਸਿੰਘ ਢੀਂਡਸਾ ਅਜਿਹੇ ਸਿਆਸਤਦਾਨ ਹਨ ਜਿਨ੍ਹਾਂ ਨੇ ਰਾਜਨੀਤੀ ਨੂੰ ਸਾਫ਼-ਸੁਥਰੇ ਤਰੀਕੇ ਨਾਲ ਲੋਕ ਸੇਵਾ ਦਾ ਜ਼ਰੀਆ ਬਣਾਇਆ ਹੈ। ਉਨ੍ਹਾਂ ਦਾ ਨਿਮਰ ਸੁਭਾਅ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਉਨ੍ਹਾਂ ਨੂੰ ਦਰਵੇਸ਼ ਆਗੂ ਬਣਾਉਂਦੀ ਹੈ।"ਗੋਪੀ ਬਾਬਾ ਨੇ ਅੱਗੇ ਕਿਹਾ ਕਿ ਨੌਜਵਾਨ ਪੀੜ੍ਹੀ ਲਈ ਪਰਮਿੰਦਰ ਸਿੰਘ ਢੀਂਡਸਾ ਵਰਗੇ ਤਜਰਬੇਕਾਰ ਅਤੇ ਇਮਾਨਦਾਰ ਆਗੂਆਂ ਦੀਆਂ ਨੀਤੀਆਂ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਢੀਂਡਸਾ ਦੀ ਯੋਗ ਅਗਵਾਈ ਹੇਠ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੇ ਮੁੱਦਿਆਂ ਨੂੰ ਹਮੇਸ਼ਾ ਪਹਿਲ ਦੇ ਆਧਾਰ 'ਤੇ ਚੁੱਕਿਆ ਜਾਂਦਾ ਰਹੇਗਾ। ਨੌਜਵਾਨ ਆਗੂ ਨੇ ਆਖਿਆ ਕਿ ਭਵਿੱਖ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਪਹਿਰੇਦਾਰੀ ਕਰਨ ਲਈ ਜਨਤਾ ਨੂੰ ਢੀਂਡਸਾ ਵਰਗੇ ਪੜ੍ਹੇ ਲਿਖੇ ਨੌਜਵਾਨ ਦਾ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਕੇਂਦਰ ਤੋਂ ਪੰਜਾਬ ਖਾਸਕਰ ਸਿੱਖ ਕੌਮ ਦੀਆਂ ਭਖਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅਜਿਹੇ ਸੂਝਵਾਨ ਨੇਤਾ ਨੂੰ ਅੱਗੇ ਲਿਆਉਣਾ ਚਾਹੀਦਾ ਹੈ।
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ