Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

October 30, 2026 08:17 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਨੇੜਲੇ ਪਿੰਡ ਬਿਗੜਵਾਲ ਵਿਖੇ ਤੂੜੀ ਦੀ ਟਰਾਲੀ ਭਰਦਿਆਂ ਇਕ ਨੌਜਵਾਨ ਮਜਦੂਰ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ।ਪੁਲਿਸ ਥਾਣਾ ਸਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਦਿਹਾੜੀਦਾਰ ਵਜੋਂ ਕੰਮ ਕਰਕੇ ਆਪਣਾ ਪਰਿਵਾਰ ਪਾਲ ਰਹੇ ਗੁਰਪ੍ਰੀਤ ਸਿੰਘ (27) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੰਗਤੀਵਾਲਾ ਨੇੜਲੇ ਪਿੰਡ ਬਿਗੜਵਾਲ ਵਿਖੇ ਇਕ ਕਿਸਾਨ ਦੇ ਖੇਤ ਚੋਂ ਘਰ ਲਿਜਾਣ ਲਈ ਟਰਾਲੀ ਵਿਚ ਤੂੜੀ ਦੀਆਂ ਪੰਡਾਂ ਲੱਦ ਰਿਹਾ ਸੀ।ਇਸ ਦੌਰਾਨ ਟਰਾਲੀ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਉਸ ਦਾ ਸਿਰ ਛੂਹਣ ਕਾਰਨ ਬਿਜਲੀ ਦਾ ਕਰੰਟ ਲੱਗ ਗਿਆ। ਗੁਰਪ੍ਰੀਤ ਸਿੰਘ ਨੂੰ ਤੁਰੰਤ ਇਲਾਜ ਲਈ ਸੁਨਾਮ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਅਵਤਾਰ ਸਿੰਘ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ