Tuesday, June 17, 2025

National

ਮੁਅੱਤਲ ਹੋਣ ਮਗਰੋਂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਐਲਾਨ

July 15, 2021 02:24 PM
SehajTimes

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ‘ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਸੀ। ਇਸ ਤਹਿਤ ਗੁਰਨਾਮ ਚਢੂਨੀ 7 ਦਿਨਾਂ ਤਕ ਮੋਰਚੇ ਨਾਲ ਸਟੇਜ ‘ਤੇ ਨਹੀਂ ਜਾ ਸਕਣਗੇ ਅਤੇ ਨਾ ਹੀ ਕੋਈ ਬਿਆਨਬਾਜ਼ੀ ਕਰ ਸਕਣਗੇ। ਦਰਅਸਲ ਚੜੂਨੀ ਨੇ ‘ਪੰਜਾਬ ਮਿਸ਼ਨ’ ਤਹਿਤ ਸੁਝਾਅ ਦਿੱਤਾ ਸੀ ਕਿ ‘ਸਿਸਟਮ ਵਿੱਚ ਬਦਲਾਅ’ ਲਈ ਕਿਸਾਨ ਯੂਨੀਅਨਾਂ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਮੋਰਚੇ ਨੇ ਹਾਲਾਂਕਿ ਚੜੂਨੀ ਦੇ ਇਸ ਬਿਆਨ ਤੋਂ ਖੁ਼ਦ ਨੂੰ ਵੱਖ ਕਰਦਿਆਂ ਇਸ ਨੂੰ ਕਿਸਾਨ ਆਗੂ ਦੀ ਨਿੱਜੀ ਰਾਇ ਦੱਸਿਆ ਸੀ। ਹੁਣ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਫਤੇ ਲਈ ਮੁਅੱਤਲ ਕਰਨ ਮਗਰੋਂ ਵੱਡਾ ਐਲਾਨ ਕੀਤਾ ਹੈ। ਇਸ ਦੌਰਾਨ ਚਢੂਨੀ ਨੇ ਕਿਹਾ ਹੈ ਕਿ ਮੁਅੱਤਲੀ ਮਗਰੋਂ ਵੀ ਉਨ੍ਹਾਂ ਦਾ ਸਟੈਂਡ ਉਹੀ ਹੈ ਜੋ ਪਹਿਲਾਂ ਸੀ। ਇਸਦੇ ਨਾਲ ਹੀ ਚਢੂਨੀ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਕਿਤੇ ਇਹ ਨਾ ਸਮਝੇ ਕਿ ਸੰਯੁਕਤ ਕਿਸਾਨ ਮੋਰਚੇ ‘ਚ ਕੋਈ ਫੁੱਟ ਪਏਗੀ ਬਲਕਿ ਉਹ ਪਹਿਲਾਂ ਨਾਲੋਂ ਵੀ ਹੋਰ ਵੱਧ ਸਰਗਰਮ ਹੋਣਗੇ। ਚਢੂਨੀ ਨੇ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਚੋਣ ਮੈਦਾਨ ’ਚ ਨਿੱਤਰਨ ਦਾ ਫ਼ੈਸਲਾ ਸਰਬਸੰਮਤੀ ਨਾਲ ਨਹੀਂ ਲਿਆ ਗਿਆ, ਪਰ ਉਹ ਸੱਤਾ ਤਬਦੀਲੀ ਦੀ ਥਾਂ ‘ਵਿਵਸਥਾ ਤਬਦੀਲੀ’ ਦੀ ਗੱਲ ਕਰਦੇ ਹਨ ਤੇ ਅੱਗੋਂ ਵੀ ਆਪਣੇ ਸਟੈਂਡ ਉਪਰ ਕਾਇਮ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਜਨ ਲਾਲ ਸਰਕਾਰ, ਦੇਵੀ ਲਾਲ ਸਰਕਾਰ, ਚੌਟਾਲਾ ਸਰਕਾਰ ਤੇ ਮੌਜੂਦਾ ਗੱਠਜੋੜ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਹੀ ਸੱਤਾ ਵਿੱਚ ਆਈਆਂ ਪਰ ਸੱਤਾ ਵਿੱਚ ਆਉਣ ਮਗਰੋਂ ਕਿਸਾਨੀ ਮੰਗਾਂ ਤੋਂ ਪਿੱਛੇ ਹਟ ਗਈਆਂ।

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ