Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

October 30, 2026 08:54 PM
ਗੁਰਪ੍ਰੀਤ ਸਿੰਘ ਡੱਬ
ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
 
ਵਿਦੇਸ਼ੀ ਹੈਂਡਲਰ ਗੈਰ-ਕਾਨੂੰਨੀ ਹਥਿਆਰ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਵਾ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ
 
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਬੱਬੂ (24) ਵਾਸੀ ਭੱਲਾ ਕਲੋਨੀ ਅੰਮ੍ਰਿਤਸਰ; ਕਰਨ ਸਿੰਘ ਉਰਫ਼ ਵੰਸ਼ (19) ਅਤੇ ਕਰਨਦੀਪ ਸਿੰਘ ਉਰਫ਼ ਕਰਨ (20) ਦੋਵੇਂ ਵਾਸੀ ਪਿੰਡ ਨੌਸ਼ਹਿਰਾ ਢੱਲਾ, ਤਰਨਤਾਰਨ; ਅੰਗਰੇਜ਼ ਸਿੰਘ ਉਰਫ਼ ਸ਼ੰਕੀ (28) ਅਤੇ ਰਾਹੁਲ ਉਰਫ਼ ਸ਼ਾਨੀ (30) ਦੋਵੇਂ ਵਾਸੀ ਪਿੰਡ ਘਣੂਪੁਰ ਕਾਲੇ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਕਰਨ (22) ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਕਪਿਲ ਉਰਫ਼ ਪਾਪਲ (31) ਵਾਸੀ ਗੋਵਾਲ ਮੰਡੀ, ਅੰਮ੍ਰਿਤਸਰ ਅਤੇ ਨਿਖਿਲ ਗਿੱਲ ਉਰਫ਼ ਸੱਪ (27) ਵਾਸੀ ਸਦਰ ਬਾਜ਼ਾਰ ਕੈਂਟ, ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਅੰਗਰੇਜ਼ ਸਿੰਘ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9ਐਮਐਮ ਗਲੋਕ, ਦੋ .30 ਬੋਰ ਸਟਾਰ, ਇੱਕ .30 ਬੋਰ ਬੇਰੇਟਾ, ਇੱਕ .30 ਬੋਰ ਪੀਐਕਸ-5, ਤਿੰਨ .30 ਬੋਰ, ਇੱਕ ਦੇਸੀ .32 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਮਦਦ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪਹਿਲੇ ਆਪ੍ਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ 'ਚੋਂ ਦੋ ਪਿਸਤੌਲਾਂ ਸਮੇਤ ਕਰਨਦੀਪ ਸਿੰਘ ਉਰਫ਼ ਬੱਬੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਆਪ੍ਰੇਸ਼ਨ ਵਿੱਚ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੱਤ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਕਰਨ ਸਿੰਘ ਉਰਫ਼ ਵੰਸ਼, ਅੰਗਰੇਜ਼ ਸਿੰਘ ਉਰਫ਼ ਸ਼ੰਕੀ, ਮਨਪ੍ਰੀਤ ਸਿੰਘ ਉਰਫ਼ ਕਰਨ, ਰਾਹੁਲ ਉਰਫ਼ ਸ਼ਾਨੀ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਉਰਫ਼ ਸਾਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਹੋਰ ਆਪ੍ਰੇਸ਼ਨ ਵਿੱਚ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਿਸੇ ਹੋਰ ਸੁਰਾਗ 'ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਦੇ ਖੇਤਰ 'ਚੋਂ ਦੋ ਪਿਸਤੌਲਾਂ ਅਤੇ 2.293 ਕਿਲੋ ਹੈਰੋਇਨ ਸਮੇਤ ਕਰਨਦੀਪ ਸਿੰਘ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਪਹਿਲਾਂ ਕੇਸ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 251 ਮਿਤੀ 17.10.2026; ਦੂਜਾ ਕੇਸ ਥਾਣਾ ਏ-ਡਿਵੀਜ਼ਨ ਵਿਖੇ ਅਸਲਾ ਐਕਟ ਦੀ ਧਾਰਾ 25(6), 25(7) ਅਤੇ 25(8) ਤਹਿਤ ਐਫ.ਆਈ.ਆਰ. ਨੰ. 155 ਮਿਤੀ 24.10.2026 ਅਤੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25(6), 25(7), 25(8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤਹਿਤ ਐਫ.ਆਈ.ਆਰ. ਨੰ. 268 ਮਿਤੀ 28.10.2026 ਨੂੰ ਦਰਜ ਕੀਤੇ ਗਏ ਹਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼