Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

October 30, 2026 08:55 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 608ਵੇਂ ਦਿਨ 106 ਨਸ਼ਾ ਤਸਕਰ ਕਾਬੂ

ਚੰਡੀਗੜ੍ਹ :   ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 283ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 514 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।  ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 283ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,685 ਹੋ ਗਈ ਹੈ। ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 608ਵੇਂ ਦਿਨ ਵੀ ਜਾਰੀ ਰੱਖਦਿਆਂ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 400 ਗ੍ਰਾਮ ਅਫੀਮ, 108 ਨਸ਼ੀਲੀਆਂ ਗੋਲੀਆਂ ਅਤੇ 22,900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 608 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 89,561 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ