Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

October 30, 2026 08:57 PM
SehajTimes

ਸੀ.ਈ.ਟੀ.ਏ. ਤਹਿਤ ਟੈਕਸ-ਮੁਕਤ ਪਹੁੰਚ ਦਾ ਲਾਭ ਲੈਣ ਲਈ ਪੰਜਾਬ ਦਾ ਧਿਆਨ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ ‘ਤੇ ਕੇਂਦਰਿਤ


ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ


ਚੰਡੀਗੜ੍ਹ : 
 ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇੱਕ ਪ੍ਰਮੁੱਖ ਨਿਰਮਾਣ ਅਧਾਰ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇੱਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਫ਼ਦ ਵਿੱਚ ਐਲਬਾ ਸਮੇਰੀਗਲੋ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਲ ਸਨ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਯੂ.ਕੇ. ਦੀ ਸਪਲਾਈ ਚੇਨ ਨਾਲ ਜੁੜਨ ਸਬੰਧੀ ਸੂਬੇ ਦੀਆਂ ਤਿਆਰੀਆਂ ਨੂੰ ਉਜਾਗਰ ਕੀਤਾ। ਇਸ ਦੌਰਾਨ ਐਗਰੀ-ਬਿਜ਼ਨਸ, ਫੂਡ ਪ੍ਰੋਸੈਸਿੰਗ, ਇੰਜੀਨੀਅਰਿੰਗ, ਆਟੋ ਕੰਪੋਨੈਂਟ ਅਤੇ ਉਦਯੋਗ-ਅਧਾਰਿਤ ਹੁਨਰ ਵਿਕਾਸ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਪ੍ਰਵੇਸ਼ ਦੁਆਰ ਵਜੋਂ ਪੰਜਾਬ ਦੀ ਰਣਨੀਤਕ ਸਥਿਤੀ ਇਸ ਨੂੰ ਯੂ.ਕੇ. ਦੇ ਕਾਰੋਬਾਰਾਂ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਉਨ੍ਹਾਂ ਕਿਹਾ, “ਪੰਜਾਬ ਸਿਰਫ਼ ਭਾਰਤ ਦਾ ਅੰਨਦਾਤਾ ਹੀ ਨਹੀਂ ਹੈ, ਸਗੋਂ ਇਹ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਯੂ.ਕੇ. ਦੇ ਵਫ਼ਦ ਨਾਲ ਸਾਡੀ ਗੱਲਬਾਤ ਭਾਰਤ-ਯੂ.ਕੇ. ਸੀ.ਈ.ਟੀ.ਏ. ਤਹਿਤ ਵਿਆਪਕ ਮੌਕਿਆਂ ਦਾ ਲਾਭ ਉਠਾਉਣ 'ਤੇ ਕੇਂਦ੍ਰਿਤ ਸੀ। ਐਗਰੀ-ਬਿਜਨਸ ਅਤੇ ਇੰਜੀਨੀਅਰਿੰਗ ਵਿੱਚ ਪੰਜਾਬ ਦੀਆਂ ਸਮਰੱਥਾਵਾਂ ਯੂ.ਕੇ. ਦੀ ਮੁਹਾਰਤ ਲਈ ਕੁਦਰਤੀ ਮੇਲ ਖਾਂਦੀਆਂ ਹਨ।” ਸੂਬੇ ਦੀ ਨਿਵੇਸ਼ਕ ਪੱਖੀ ਗਵਰਨੈਂਸ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਬਾਰੇ ਜਾਣਕਾਰੀ ਦਿੱਤੀ, ਜਿਸਦਾ ਉਦੇਸ਼ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਉਦਯੋਗ ਪੱਖੀ ਈਕੋਸਿਸਟਮ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਵਿਸ਼ਵ ਭਰ ਦੇ ਕਾਰੋਬਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਥਾਪਤ ਕੀਤੇ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਉਤੇ ਵੀ ਚਾਨਣਾ ਪਾਇਆ ਤਾਂ ਜੋ ਇਹ ਕਾਰੋਬਾਰ ਵਪਾਰ ਸਮਝੌਤਿਆਂ ਦਾ ਲਾਭ ਲੈ ਸਕਣ ਅਤੇ ਪੰਜਾਬ ਵਿੱਚ ਨਿਰਯਾਤ ਸੰਭਾਵਨਾ ਨੂੰ ਵਧਾਇਆ ਜਾ ਸਕੇ। ਸ੍ਰੀ ਅਮਨ ਅਰੋੜਾ ਨੇ ਕਿਹਾ, "ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਸਾਡੇ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਦੇ ਨਾਲ ਅਸੀਂ ਯੂ.ਕੇ. ਦੇ ਕਾਰੋਬਾਰਾਂ ਵਾਸਤੇ ਇੱਕ ਅਜਿਹਾ ਪਲੱਗ-ਐਂਡ-ਪਲੇਅ ਈਕੋਸਿਸਟਮ ਪ੍ਰਦਾਨ ਕਰ ਰਹੇ ਹਾਂ ਜਿਸ ਨਾਲ ਦੁਨੀਆ ਭਰ ਲਈ “ਮੇਕ ਇਨ ਪੰਜਾਬ” ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਯੂ.ਕੇ. ਲਈ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਵਚਨਬੱਧ ਹੈ।" ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਉਦਯੋਗਿਕ ਵਿਕਾਸ ਦੇ ਨਾਲ ਨਾਲ ਨੌਜਵਾਨਾਂ ਲਈ ਬਿਹਤਰ ਰੋਜ਼ਗਾਰ ਪੈਦਾ ਕਰੇਗੀ। ਬ੍ਰਿਟਿਸ਼ ਵਫ਼ਦ ਨੇ ਪੰਜਾਬ ਦੇ ਹੁਨਰਮੰਦ ਕਾਰਜਬਲ ਅਤੇ ਉਦਯੋਗਿਕ ਜ਼ਰੂਰਤਾਂ, ਖਾਸ ਕਰਕੇ ਨਿਰਮਾਣ ਅਤੇ ਫੂਡ ਪ੍ਰੋਸੈਸਿੰਗ ਵਿੱਚ, ਪੂਰੀਆਂ ਕਰਨ ਸਬੰਧੀ ਸੂਬੇ ਦੇ ਯਤਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਪੰਜਾਬ ਦੀਆਂ ਨਿਵੇਸ਼ ਸਬੰਧੀ ਤਿਆਰੀਆਂ ਬਾਰੇ ਦੱਸਦਿਆਂ, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਸੂਬਾ ਬਾਜ਼ਾਰ ਤੱਕ ਬਿਹਤਰ ਪਹੁੰਚ, ਲੌਜਿਸਟਿਕਸ ਸੰਪਰਕ ਅਤੇ ਹੁਨਰਮੰਦ ਕਾਰਜਬਲ ਦੀ ਪੇਸ਼ਕਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਸੀ.ਏ.ਟੀ.ਏ. ਢਾਂਚੇ ਤਹਿਤ ਰੈਗੂਲੇਟਰੀ ਪਾਲਣਾ, ਮਾਰਕੀਟ ਸੰਪਰਕ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਯੂ.ਕੇ. ਦੇ ਕਾਰੋਬਾਰਾਂ ਨੂੰ ਮੁਕੰਮਲ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਨਿਰੰਤਰ ਗੱਲਬਾਤ ਜਾਰੀ ਰੱਖਣਗੀਆਂ ਅਤੇ ਪੰਜਾਬ ਦੇ ਉਦਯੋਗਾਂ ਅਤੇ ਬ੍ਰਿਟਿਸ਼ ਕਾਰੋਬਾਰਾਂ ਵਿਚਕਾਰ ਢਾਂਚਾਗਤ ਬੀ2ਬੀ ਸੰਪਰਕ ਦੀ ਸਹੂਲਤ ਯਕੀਨੀ ਬਣਾਉਣਗੀਆਂ ਤਾਂ ਜੋ ਵਿਚਾਰ-ਵਟਾਂਦਰੇ ਨੂੰ ਜ਼ਮੀਨੀ ਪੱਧਰ 'ਤੇ ਨਿਵੇਸ਼ਾਂ ਵਿੱਚ ਬਦਲਿਆ ਜਾ ਸਕੇ। ਇਸ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ, ਪੰਜਾਬ ਵਿੱਤੀ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ