Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Sports

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

October 30, 2026 08:58 PM
SehajTimes

ਜਲੰਧਰ : ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੌਰਾਨ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 'ਸਾਡਾ ਪਿੰਡ' ਸਥਾਪਤ ਕੀਤਾ ਗਿਆ ਹੈ। ਪੰਜਾਬ ਦੀ ਅਮੀਰ ਪੇਂਡੂ ਵਿਰਾਸਤ ਦੀ ਝਲਕ ਦਿਖਾਉਣ ਲਈ ਤਿਆਰ ਕੀਤਾ ਗਿਆ ਇਹ ਸੱਭਿਆਚਾਰਕ ਕੇਂਦਰ, ਬਹੁਤ ਹੀ ਘੱਟ ਸਮੇਂ ਵਿੱਚ ਲੋਕਾਂ ਵਿੱਚ ਖਿੱਚ ਦਾ ਵੱਡਾ ਕੇਂਦਰ ਬਣ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਨੇ ਅੱਜ ‘ਸਾਡਾ ਪਿੰਡ’ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦਾ ਮਾਹੌਲ ਰਿਵਾਇਤੀ ਪੰਜਾਬੀ ਜੀਵਨ ਨੂੰ ਬਹੁਤ ਹੀ ਵਾਸਤਵਿਕ ਢੰਗ ਨਾਲ ਪੇਸ਼ ਕਰਦਾ ਹੈ ਅਤੇ ਪੇਂਡੂ ਘਰੇਲੂ ਮਾਹੌਲ ਦੀ ਝਲਕ ਇਥੇ ਆਉਣ ਵਾਲਿਆਂ ਨੂੰ ਮੰਤਰ-ਮੁਗਧ ਕਰ ਦਿੰਦੀ ਹੈ। ਇਸ ਪ੍ਰਦਰਸ਼ਨੀ ਵਿੱਚ ਪੇਂਡੂ ਜੀਵਨ ਦੀਆਂ ਵਿਸ਼ੇਸ਼ ਝਲਕੀਆਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿੱਚ ਹੱਥ ਨਾਲ ਬੁਣੇ ਦੇਸੀ ਮੰਜੇ, ਬਰੀਕ ਕਢਾਈ, ਕਣਕ ਸਟੋਰ ਕਰਨ ਵਾਲੇ ਰਵਾਇਤੀ ਢਾਂਚੇ, ਵਿਰਾਸਤੀ ਖੂਹ, ਕੰਧਾਂ 'ਤੇ ਕੀਤੀ ਗਈ ਰੰਗ-ਬਿਰੰਗੀ ਕਲਾਕਾਰੀ ਅਤੇ ਹਾਕੀ ਦੇ ਮਾਣਮੱਤੇ ਇਤਿਹਾਸ ਨੂੰ ਸਮਰਪਿਤ ਇੱਕ ਵਿਸ਼ੇਸ਼ ਦੀਵਾਰ ਸ਼ਾਮਲ ਹੈ। ਇਸ ਉਪਰਾਲੇ ਪਿੱਛੇ ਮੌਜੂਦ ਸੋਚ ’ਤੇ ਚਾਨਣਾ ਪਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਿੰਡ ਨੌਜਵਾਨਾਂ, ਖਾਸ ਕਰਕੇ ਸ਼ਹਿਰੀ ਆਬਾਦੀ ਲਈ, ਆਪਣੀ ਮਾਣਮੱਤੀ ਸੱਭਿਆਚਾਰਕ ਵਿਰਾਸਤ ਨਾਲ ਮੁੜ ਜੁੜਨ ਦਾ ਅਹਿਮ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਅਮੀਰ ਵਿਰਸੇ ਨਾਲ ਰੂ-ਬਰੂ ਹੋਣ ਲਈ ਸੈਂਕੜੇ ਲੋਕ, ਜਿਨ੍ਹਾਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੀ ਸ਼ਾਮਿਲ ਹਨ, ਰੋਜ਼ਾਨਾ ਇੱਥੇ ਆ ਰਹੇ ਹਨ।ਖੇਤਰੀ ਵਿਰਾਸਤ ਅਤੇ ਖੇਡਾਂ ਵਿਚਕਾਰ ਡੂੰਘੇ ਸਬੰਧ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਾਕੀ ਪੰਜਾਬੀ ਸੱਭਿਆਚਾਰ ਵਿੱਚ ਡੂੰਘੀ ਰਚੀ-ਵੱਸੀ ਹੈ, ਉਸੇ ਤਰ੍ਹਾਂ ਕਿਸੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੌਰਾਨ ਇੱਕ ਆਮ ਪਿੰਡ ਦੇ ਇਸ ਚਿੱਤਰਣ ਨੇ ਚੈਂਪੀਅਨਸ਼ਿਪ ਵਿੱਚ ਇੱਕ ਵੱਖਰਾ ਅਤੇ ਯਾਦਗਾਰੀ ਰੰਗ ਭਰ ਦਿੱਤਾ ਹੈ।

Have something to say? Post your comment

More in Sports

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ

13 ਸਾਲਾਂ ਬਾਅਦ ਪੰਜਾਬ ਨੇ ਜਿੱਤੀ ਵੀਨੂੰ ਮਾਂਕੜ ਟਰਾਫੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ