Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

October 31, 2026 11:42 AM
ਦਰਸ਼ਨ ਸਿੰਘ ਚੌਹਾਨ

 ਕਿਸਾਨ ਆਗੂ ਰਣ ਸਿੰਘ ਚੱਠਾ ਦੇ ਘਰ ਵੀ ਕੀਤੀ ਛਾਪੇਮਾਰੀ

ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਦੇ ਸਨਿੱਚਰਵਾਰ ਨੂੰ ਪਿੰਡ ਮੌੜਾਂ ਵਿਖੇ ਹੋਣ ਵਾਲੇ ਸੱਥ ਪ੍ਰੋਗਰਾਮ ਵਿੱਚ ਸਵਾਲ ਪੁੱਛਣ ਦੇ ਕੀਤੇ ਐਲਾਨ ਤੋਂ ਬਾਅਦ ਪੁਲਿਸ ਨੇ ਤੜਕਸਾਰ ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੂੰ ਉਸਦੇ ਘਰ ਵਿੱਚ ਹਾਊਸ ਅਰੈਸਟ ਕਰ ਦਿੱਤਾ ਹੈ। ਇਸ ਮੌਕੇ ਇੰਟਰਨੈੱਟ ਮੀਡੀਆ ਤੇ ਵੀਡੀਓ ਸਾਂਝੀ ਕਰਦਿਆਂ ਨੌਜਵਾਨ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਡਿਆਲ ਨੇੜਲੇ ਪਿੰਡ ਮੌੜਾਂ ਵਿਖੇ ਆਉਣਾ ਸੀ। ਪਹਿਲਾਂ ਵਾਂਗ ਹੀ ਸਰਕਾਰ ਦੇ 'ਸੱਥਾਂ' ਵਾਲੇ ਪ੍ਰੋਗਰਾਮ ਤਹਿਤ ਉਨ੍ਹਾਂ ਅਤੇ ਨੌਜਵਾਨਾਂ ਨੇ ਇਕੱਠੇ ਹੋ ਕੇ ਪੰਜਾਬ ਦੀ ਨੌਜਵਾਨੀ ਅਤੇ ਇੱਥੋਂ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਸਵਾਲ ਪੁੱਛਣੇ ਸਨ ਲੇਕਿਨ ਪੁਲਿਸ ਵੱਲੋਂ ਮੈਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਤੋਂ ਪਹਿਲਾਂ ਹੀ ਸਵੇਰੇ 5 ਵਜੇ ਹੀ ਉਨ੍ਹਾਂ ਦੇ ਘਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਘਰ ਦੇ ਵਿੱਚ ਹੀ ਹਾਊਸ ਅਰੈਸਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਹ ਪਿੰਡ ਮੌੜਾਂ ਜਾ ਕੇ ਮੁੱਖ ਮੰਤਰੀ ਤੋਂ ਪੰਜਾਬ ਦੇ ਹਿੱਤਾਂ ਬਾਰੇ ਕੋਈ ਸਵਾਲ ਨਾ ਪੁੱਛ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਤੋਂ ਬੁਰੀ ਤਰ੍ਹਾਂ ਡਰ ਚੁੱਕੇ ਹਨ, ਇਸੇ ਕਰਕੇ ਉਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਮੁੱਖ ਮੰਤਰੀ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਿਆ ਹੈ ਅਤੇ ਕਾਫ਼ੀ ਕੁਫ਼ਰ ਤੋਲਿਆ ਹੈ, ਜਿਸ ਕਰਕੇ ਜਨਤਾ ਦੇ ਸਵਾਲਾਂ ਸਾਹਮਣੇ ਉਨ੍ਹਾਂ ਨੂੰ ਚੁੱਪੀ ਵੱਟਣੀ ਪਵੇਗੀ। ਹਰਪਾਲ ਸਿੰਘ ਖਡਿਆਲ ਨੇ ਚੇਤਾਵਨੀ ਦਿੱਤੀ ਕਿ ਉਹ ਜਿੱਥੇ ਵੀ ਜਾਣਗੇ, ਅਕਾਲੀ ਵਰਕਰ ਉਨ੍ਹਾਂ ਦਾ ਅੱਗੇ ਹੋ ਕੇ ਟਾਕਰਾ ਕਰਨਗੇ ਅਤੇ ਪੰਜਾਬੀਆਂ ਵੱਲੋਂ ਹਰ ਰੋਜ਼ ਸਵਾਲ ਪੁੱਛੇ ਜਾਂਦੇ ਰਹਿਣਗੇ।
** ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੇ ਘਰ ਵੀ ਛਾਪੇਮਾਰੀ ਕੀਤੀ ਲੇਕਿਨ ਉਹ ਪੁਲਿਸ ਦੇ ਹੱਥੇ ਨਹੀਂ ਚੜ੍ਹੇ। ਉਨ੍ਹਾਂ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੌੜਾਂ ਵਿਖੇ ਸਵਾਲ ਪੁੱਛਣ ਹਰ ਹੀਲੇ ਜਾਣਗੇ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ