Sunday, November 01, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

October 31, 2026 11:20 PM
SehajTimes
ਲਹਿਰਾਗਾਗਾ ਵਿਖੇ ਬਣੇਗੀ ਨਵੀਂ ਅਨਾਜ ਮੰਡੀ; ਭਗਵੰਤ ਮਾਨ ਕੈਬਨਿਟ ਵੱਲੋਂ ਪੰਜਾਬ ਮੰਡੀ ਬੋਰਡ ਨੂੰ 217 ਕਨਾਲ ਜ਼ਮੀਨ ਤਬਦੀਲ ਕਰਨ ਦੀ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਮਜ਼ਦੂਰਾਂ ਦੇ ਅਧਿਕਾਰਾਂ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿੰਨ ਲੇਬਰ ਕੋਡ ਨਿਯਮਾਂ ਨੂੰ ਮਨਜ਼ੂਰੀ
ਮੋਹਾਲੀ ਨੂੰ ਮਿਲੇਗਾ ਸੀ.ਬੀ.ਜੀ. ਪ੍ਰੋਜੈਕਟ; ਸਾਫ਼-ਸੁਥਰੇ ਅਤੇ ਹਰੇ-ਭਰੇ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ

ਚੰਡੀਗੜ੍ਹ
 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪ੍ਰਸ਼ਾਸਕੀ ਉਲਝਣਾਂ ਦੂਰ ਕਰਨ, ਖੇਤੀਬਾੜੀ ਢਾਂਚੇ ਨੂੰ ਬਿਹਤਰ ਬਣਾਉਣ, ਮਜ਼ਦੂਰਾਂ ਦੀ ਭਲਾਈ ਸੁਰੱਖਿਅਤ ਕਰਨ ਅਤੇ ਸਾਫ਼-ਸੁਥਰੇ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਫੈਸਲੇ ਲਏ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਾਲ ਪਟਵਾਰੀਆਂ ਅਤੇ ਕਾਨੂੰਨਗੋਆਂ ਦੇ ਸੇਵਾ ਨਿਯਮਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਉਨ੍ਹਾਂ ਦੇ ਜ਼ਿਲ੍ਹਾ ਪੱਧਰੀ ਕਾਡਰ ਦੀ ਬਹਾਲੀ ਦਾ ਰਾਹ ਪੱਧਰਾ ਹੋ ਗਿਆ ਹੈ। ਕੈਬਨਿਟ ਨੇ ਲਹਿਰਾਗਾਗਾ ਵਿਖੇ ਨਵੀਂ ਅਨਾਜ ਮੰਡੀ ਦੀ ਸਥਾਪਨਾ, ਮਜ਼ਦੂਰਾਂ ਨਾਲ ਸਬੰਧਤ ਨਿਯਮਾਂ ਦੇ ਤਿੰਨ ਸੈੱਟਾਂ ਅਤੇ ਮੋਹਾਲੀ ਕਲੱਸਟਰ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਨੂੰ ਵੀ ਮਨਜ਼ੂਰੀ ਦਿੱਤੀ।

ਪਟਵਾਰੀਆਂ ਅਤੇ ਕਾਨੂੰਨਗੋਆਂ ਦੇ ਜ਼ਿਲ੍ਹਾ ਪੱਧਰੀ ਕਾਡਰ ਦੀ ਬਹਾਲੀ
ਕੈਬਨਿਟ ਨੇ ਪੰਜਾਬ ਮਾਲ ਪਟਵਾਰੀ (ਗਰੁੱਪ ਸੀ) ਸੇਵਾ (ਸੋਧ) ਨਿਯਮ, 2026 ਅਤੇ ਪੰਜਾਬ ਮਾਲ ਕਾਨੂੰਨਗੋ (ਗਰੁੱਪ ਸੀ) ਸੇਵਾ (ਸੋਧ) ਨਿਯਮ, 2026 ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮਾਲ ਵਿਭਾਗ ਨੇ ਪੰਜਾਬ ਮਾਲ ਪਟਵਾਰੀ (ਗਰੁੱਪ ਸੀ) ਸੇਵਾ ਨਿਯਮ, 2023 ਤਿਆਰ ਕੀਤੇ ਸਨ, ਜਿਨ੍ਹਾਂ ਵਿੱਚ ਪਟਵਾਰੀਆਂ ਦੀ ਸਿਖਲਾਈ ਦੀ ਮਿਆਦ ਨੂੰ ਡੇਢ ਸਾਲ ਤੋਂ ਘਟਾ ਕੇ ਇੱਕ ਸਾਲ ਕਰ ਦਿੱਤਾ ਗਿਆ ਸੀ, ਜਦੋਂ ਕਿ ਜ਼ਿਲ੍ਹਾ ਪੱਧਰੀ ਕਾਡਰ ਢਾਂਚੇ ਅਤੇ ਨਿਯੁਕਤੀ ਅਥਾਰਟੀ ਵਜੋਂ ਜ਼ਿਲ੍ਹਾ ਕਲੈਕਟਰ ਨੂੰ ਬਰਕਰਾਰ ਰੱਖਿਆ ਗਿਆ ਸੀ। ਹਾਲਾਂਕਿ, 14 ਮਾਰਚ, 2024 ਨੂੰ ਨੋਟੀਫਾਈ ਕੀਤੀ ਗਈ ਇੱਕ ਸੋਧ ਰਾਹੀਂ ਨਿਯੁਕਤੀ ਅਥਾਰਟੀ ਨੂੰ ਜ਼ਿਲ੍ਹਾ ਕਲੈਕਟਰ ਤੋਂ ਬਦਲ ਕੇ ਡਾਇਰੈਕਟਰ ਲੈਂਡ ਰਿਕਾਰਡਜ਼, ਪੰਜਾਬ ਕਰ ਦਿੱਤਾ ਗਿਆ ਸੀ। ਇਹ ਸੋਧਾਂ ਢਾਂਚੇ ਨੂੰ ਪਹਿਲਾਂ ਦੇ ਪੰਜਾਬ ਮਾਲ ਪਟਵਾਰੀ (ਗਰੁੱਪ ਸੀ) ਸੇਵਾ ਨਿਯਮ, 2023 ਅਤੇ ਪੰਜਾਬ ਕਾਨੂੰਨਗੋ (ਕਲਾਸ III) ਸੇਵਾ ਨਿਯਮ, 1994 ਦੇ ਅਨੁਕੂਲ ਬਣਾਉਂਦੀਆਂ ਹਨ।

ਲਹਿਰਾਗਾਗਾ ਵਿਖੇ ਨਵੀਂ ਅਨਾਜ ਮੰਡੀ ਦੀ ਸਥਾਪਨਾ ਦਾ ਰਾਹ ਪੱਧਰਾ
ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਲਹਿਰਾਗਾਗਾ ਦੇ ਪਿੰਡ ਖੰਡੇਬਾਦ ਵਿਖੇ ਸਥਿਤ 217 ਕਨਾਲ 14 ਮਰਲੇ ਸਰਕਾਰੀ ਜ਼ਮੀਨ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਤੋਂ ਪੰਜਾਬ ਮੰਡੀ ਬੋਰਡ ਨੂੰ ਨਵੀਂ ਅਨਾਜ ਮੰਡੀ ਸਥਾਪਿਤ ਕਰਨ ਲਈ ਤਬਦੀਲ ਕਰਨ ਦੀ ਮਨਜ਼ੂਰੀ ਦਿੱਤੀ। ਇਹ ਜ਼ਮੀਨ 15 ਲੱਖ ਰੁਪਏ ਪ੍ਰਤੀ ਏਕੜ ਦੇ ਕਲੈਕਟਰ ਰੇਟ 'ਤੇ ਤਬਦੀਲ ਕੀਤੀ ਜਾਵੇਗੀ, ਜਿਸ ਦੀ ਕੁੱਲ ਕੀਮਤ 4.08 ਕਰੋੜ ਰੁਪਏ ਹੋਵੇਗੀ।
ਪ੍ਰਸਤਾਵਿਤ ਅਨਾਜ ਮੰਡੀ ਨਾਲ ਬਿਹਤਰ ਮੰਡੀਕਰਨ ਢਾਂਚਾ ਮਿਲਣ ਅਤੇ ਇਲਾਕੇ ਦੇ ਕਿਸਾਨਾਂ ਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲਣ ਦੀ ਉਮੀਦ ਹੈ।

ਤਿੰਨ ਲੇਬਰ ਕੋਡ ਨਿਯਮਾਂ ਨੂੰ ਮਨਜ਼ੂਰੀ

ਕੈਬਨਿਟ ਨੇ ਪੰਜਾਬ ਵਿੱਚ ਮਜ਼ਦੂਰ ਭਲਾਈ ਅਤੇ ਸਮਾਜਿਕ ਸੁਰੱਖਿਆ ਪ੍ਰਬੰਧਾਂ ਦੇ ਲਾਗੂਕਰਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਿਯਮਾਂ ਦੇ ਤਿੰਨ ਮਹੱਤਵਪੂਰਨ ਸੈੱਟਾਂ ਨੂੰ ਵੀ ਮਨਜ਼ੂਰੀ ਦਿੱਤੀ। ਇਨ੍ਹਾਂ ਵਿੱਚ ਵੇਜਜ਼ ਕੋਡ, 2019 ਤਹਿਤ ਬਣਾਏ ਗਏ 'ਕੋਡ ਆਨ ਵੇਜਜ਼ (ਪੰਜਾਬ) ਰੂਲਜ਼, 2026'; ਆਕੂਪੇਸ਼ਨਲ ਸੇਫਟੀ, ਹੈਲਥ ਐਂਡ ਵਰਕਿੰਗ ਕੰਡੀਸ਼ਨਜ਼ ਕੋਡ, 2020 ਤਹਿਤ ਬਣਾਏ ਗਏ 'ਪੰਜਾਬ ਆਕੂਪੇਸ਼ਨਲ ਸੇਫਟੀ, ਹੈਲਥ ਐਂਡ ਵਰਕਿੰਗ ਕੰਡੀਸ਼ਨਜ਼ ਰੂਲਜ਼, 2026'; ਅਤੇ ਕੋਡ ਆਨ ਸੋਸ਼ਲ ਸਕਿਓਰਿਟੀ, 2020 ਤਹਿਤ ਬਣਾਏ ਗਏ 'ਪੰਜਾਬ ਸੋਸ਼ਲ ਸਕਿਓਰਿਟੀ ਰੂਲਜ਼, 2026' ਸ਼ਾਮਲ ਹਨ। ਇਨ੍ਹਾਂ ਪ੍ਰਵਾਨਗੀਆਂ ਨਾਲ ਪੰਜਾਬ ਵਿੱਚ ਇਨ੍ਹਾਂ ਲੇਬਰ ਕੋਡਾਂ ਨੂੰ ਲਾਗੂ ਕਰਨ ਲਈ ਲੋੜੀਂਦਾ ਰਾਜ-ਪੱਧਰੀ ਰੈਗੂਲੇਟਰੀ ਢਾਂਚਾ ਉਪਲਬਧ ਹੋਵੇਗਾ।

ਮੋਹਾਲੀ ਨੂੰ ਮਿਲੇਗਾ ਗਿੱਲੇ ਕੂੜੇ 'ਤੇ ਆਧਾਰਤ ਕੰਪਰੈੱਸਡ ਬਾਇਓਗੈਸ ਪ੍ਰੋਜੈਕਟ
ਕੈਬਨਿਟ ਨੇ ਮੋਹਾਲੀ ਕਲੱਸਟਰ ਲਈ ਗਿੱਲੇ ਕੂੜੇ 'ਤੇ ਆਧਾਰਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਨੌਮੀਨੇਸ਼ਨ ਦੇ ਆਧਾਰ 'ਤੇ ਐਚ.ਪੀ.ਸੀ.ਐਲ. ਰਿਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ ਨੂੰ ਦੇਣ ਦੀ ਵੀ ਮਨਜ਼ੂਰੀ ਦਿੱਤੀ।
ਇਹ ਪ੍ਰੋਜੈਕਟ ਨਗਰ ਨਿਗਮ ਐਸ.ਏ.ਐਸ. ਨਗਰ (ਮੋਹਾਲੀ) ਦੇ ਅਧੀਨ ਪਿੰਡ ਸਮਗੌਲੀ, ਡੇਰਾਬੱਸੀ ਵਿਖੇ ਸਥਾਪਿਤ ਕੀਤਾ ਜਾਵੇਗਾ। 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ