Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

November 01, 2026 05:52 PM
SehajTimes

ਗੈਂਗਸਟਰਾਂ ’ਤੇ ਵਾਰ’ ਮੁਹਿੰਮ 285ਵੇਂ ਦਿਨ ਵੀ ਜਾਰੀ; 168 ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 69,101 ਐੱਫਆਈਆਰ ਦਰਜ ਕਰਕੇ 4464 ਕਿੱਲੋ ਹੈਰੋਇਨ ਸਮੇਤ 90,091 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4464 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ, 136 ਕਿੱਲੋ ਚਰਸ, 1860 ਕਿੱਲੋ ਗਾਂਜਾ, 84 ਕਿੱਲੋ ਆਈਸੀਈ, 67.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
ਇਸੇ ਦੌਰਾਨ ਪੁਲਿਸ ਟੀਮਾਂ ਨੇ 285ਵੇਂ ਦਿਨ ਵੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ 479 ਛਾਪੇਮਾਰੀਆਂ ਕੀਤੀਆਂ, ਜਿਸ ਦੌਰਾਨ 11 ਹਥਿਆਰਾਂ ਸਮੇਤ 168 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 163 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧਈਆਂ (ਪੀਓਜ਼) ਨੂੰ ਕਾਬੂ ਕੀਤਾ ਗਿਆ। ਇਸ ਮੁਹਿੰਮ ਤਹਿਤ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਕਿਸ ਵੀ ਤਰ੍ਹਾਂ ਦੇ ਅਪਰਾਧ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਬਾਰੇ ਸੂਚਨਾ ਦੇਣ ਦੇ ਨਾਲ-ਨਾਲ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ।

Have something to say? Post your comment

More in Chandigarh

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ