Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

November 01, 2026 06:10 PM
SehajTimes

ਕੇਸ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ

ਚੰਡੀਗੜ੍ਹ / ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਮੁਸਤਫ਼ਾਬਾਦ, ਅੰਮ੍ਰਿਤਸਰ ਦੇ ਵਸਨੀਕ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਧਿਰਾਂ ਨੂੰ ਸਪਲਾਈ ਕਰਦੇ ਸਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਕੁਝ ਅਣਪਛਾਤੇ ਵਿਅਕਤੀਆਂ ਨਾਲ ਰਲ ਕੇ ਹੈਰੋਇਨ ਦੀ ਨਾਜਾਇਜ਼ ਤਸਕਰੀ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੂਚਨਾ ਵਿੱਚ ਖ਼ਾਸ ਤੌਰ 'ਤੇ ਇਹ ਦੱਸਿਆ ਗਿਆ ਸੀ ਕਿ ਦੋਵਾਂ ਮੁਲਜ਼ਮਾਂ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਸ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਸੌਂਪਣ ਲਈ ਅੰਮ੍ਰਿਤਸਰ-ਬਟਾਲਾ ਰੋਡ ਵੱਲ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਛਾਪੇਮਾਰੀ ਕਰਕੇ ਮੁੱਧਲ ਬਾਈਪਾਸ ਨੇੜਿਓਂ ਦੋਵਾਂ ਸ਼ੱਕੀ ਮੁਲਜ਼ਮਾਂ ਨੂੰ 5 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਅਤੇ ਸਮੁੱਚੇ ਨਸ਼ਾ ਤਸਕਰੀ ਨੈੱਟਵਰਕ ਦੇ ਖ਼ਾਤਮੇ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤੇ 29 ਤਹਿਤ ਮਿਤੀ 01-11-2026 ਨੂੰ ਐੱਫਆਈਆਰ ਨੰਬਰ 71 ਦਰਜ ਕੀਤੀ ਗਈ ਹੈ।

Have something to say? Post your comment

More in Chandigarh

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ