Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

November 01, 2026 08:55 PM
SehajTimes

ਚੰਡੀਗੜ੍ਹ :  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ। ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ੳਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਲਿੰਕ ਸੜਕਾਂ ਦੇ ਵੱਖ-ਵੱਖ ਮੱਦਾਂ ਜਿਵੇਂ ਕਿ ਐਸ.ਏ.ਐਸ.ਸੀ.ਆਈ., ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਆਦਿ ਦੇ ਪ੍ਰਾਜੈਕਟਾਂ ਨੂੰ ਮਿਥੇ ਟੀਚਿਆਂ ਮੁਤਾਬਿਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਰਦ ਰੁੱਤ ਦੀ ਆਮਦ ਦੇ ਮੱਦੇਨਜ਼ਰ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕੰਮਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸਰਦੀ ਦੇ ਮੌਸਮ ਵਿੱਚ ਹੋਣ ਵਾਲੀ ਧੁੰਦਾਂ ਵਿੱਚ ਸੜਕ ਸੁਰੱਖਿਆ ਨੂੰ ਹੋਰ ਸੁਧਾਰਨ ਲਈ ਬਾਕੀ ਰਹਿੰਦੀਆਂ ਸੜਕਾਂ ਤੇ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਵਿੱਚ ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ.,.ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਅਰਸ਼ਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਹਾਜ਼ਰ ਸਨ।

Have something to say? Post your comment

More in Chandigarh

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼