Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ

November 02, 2026 06:22 PM
SehajTimes

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਬੱਚੇ ਦੀ ਸਕੂਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

ਮੰਤਰੀ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼; ਸਕੂਲਾਂ, ਟਰਾਂਸਪੋਰਟਰਾਂ ਅਤੇ ਮਾਪਿਆਂ ਨੂੰ ਸਹਿਯੋਗ ਦੀ ਅਪੀਲ

ਚੰਡੀਗੜ੍ਹ : ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚਾ ਸਕੂਲ ਆਉਣ-ਜਾਣ ਦੌਰਾਨ ਸੁਰੱਖਿਅਤ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਤੋਂ ਸਤੰਬਰ 2026 ਤੱਕ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੂਬੇ ਭਰ ਵਿੱਚ ਕੁੱਲ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 3,621 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ 31 ਬੱਸਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਮੰਤਰੀ ਨੇ ਦੱਸਿਆ ਕਿ ਸਾਲ 2025 ਦੌਰਾਨ ਜ਼ਿਲ੍ਹਾ ਪੱਧਰੀ ਸਕੂਲ ਵਾਹਨ ਚੈਕਿੰਗ ਕਮੇਟੀਆਂ ਵੱਲੋਂ 8,325 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2,026 ਬੱਸਾਂ ਦੇ ਚਲਾਨ ਕੀਤੇ ਗਏ ਅਤੇ 24 ਬੱਸਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਜਨਵਰੀ ਤੋਂ ਸਤੰਬਰ 2026 ਤੱਕ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ 5,670 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 1,595 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਸੁਰੱਖਿਆ ਮਾਪਦੰਡ ਪੂਰੇ ਨਾ ਕਰਨ ਵਾਲੀਆਂ 7 ਬੱਸਾਂ ਨੂੰ ਜ਼ਬਤ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਜ਼ਿੰਦਗੀ ਨਾਲ ਜੁੜੇ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਸਕੂਲ ਵਾਹਨ ਚੈਕਿੰਗ ਕਮੇਟੀਆਂ, ਸਬੰਧਤ ਵਿਭਾਗਾਂ, ਸਕੂਲ ਪ੍ਰਬੰਧਕਾਂ ਅਤੇ ਟਰਾਂਸਪੋਰਟਰਾਂ ਨੂੰ ਨਿਰਦੇਸ਼ ਦਿੱਤੇ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਮੀਆਂ ਮਿਲਣ ’ਤੇ ਤੁਰੰਤ ਸੁਧਾਰਾਤਮਕ ਕਾਰਵਾਈ ਕੀਤੀ ਜਾਵੇ। ਸਕੂਲ ਪ੍ਰਬੰਧਕਾਂ, ਟਰਾਂਸਪੋਰਟਰਾਂ ਅਤੇ ਮਾਪਿਆਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਕੂਲਾਂ ਨੂੰ ਅਪੀਲ ਕੀਤੀ ਕਿ ਸਿਰਫ਼ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸੁਰੱਖਿਆ ਮਾਪਦੰਡ ਪੂਰੇ ਕਰਨ ਵਾਲੇ ਵਾਹਨਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਟਰਾਂਸਪੋਰਟਰਾਂ ਨੂੰ ਨਿਯਮਾਂ ਦੀ ਪੂਰੀ ਪਾਲਣਾ ਕਰਨ ਅਤੇ ਮਾਪਿਆਂ ਨੂੰ ਕਿਸੇ ਵੀ ਉਲੰਘਣਾ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦੇਣ ਦੀ ਅਪੀਲ ਕੀਤੀ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ ਤਾਂ ਜੋ ਪੰਜਾਬ ਦਾ ਹਰ ਬੱਚਾ ਹਰ ਰੋਜ਼ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚੇ ਅਤੇ ਆਪਣੇ ਘਰ ਵਾਪਸ ਆਵੇ।

Have something to say? Post your comment

More in Chandigarh

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਮਿਸ਼ਰਣ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰੀਨਿਊਰ ਈਵੈਂਟ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਾਰਿਆਂ ਨੂੰ ਕੀਤਾ ਪ੍ਰਭਾਵਿਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ