Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

November 02, 2026 06:23 PM
SehajTimes

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ 'ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸਤਾਵ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 31 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ ਖਾਸ ਕਰਕੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫ਼ੀ ਸਾਬਤ ਹੋ ਰਹੀ ਸੀ ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਉਪਜ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਮੌਜੂਦਾ ਅਨਾਜ ਮੰਡੀ ਲਗਭਗ 45 ਸਾਲ ਪਹਿਲਾਂ ਕਰੀਬ 12 ਏਕੜ ਜ਼ਮੀਨ 'ਤੇ ਬਣਾਈ ਗਈ ਸੀ। ਇਸੇ ਜ਼ਮੀਨ ਵਿੱਚੋਂ ਬਾਅਦ ਵਿੱਚ ਕਾਟਨ ਯਾਰਡ ਵੀ ਬਣਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਆਮਦ ਲਗਾਤਾਰ ਵਧਣ ਕਾਰਨ ਮੰਡੀ ਵਿੱਚ ਖ਼ਰੀਦ ਅਤੇ ਵਪਾਰਕ ਗਤੀਵਿਧੀਆਂ ਲਈ ਉਪਲਬਧ ਥਾਂ ਨਾਕਾਫ਼ੀ ਹੋ ਗਈ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਅਨਾਜ ਮੰਡੀ ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਹੋਣ ਕਾਰਨ ਖ਼ਰੀਦ ਸੀਜ਼ਨ ਦੌਰਾਨ ਆਵਾਜਾਈ ਦੀ ਗੰਭੀਰ ਸਮੱਸਿਆ ਪੈਦਾ ਹੁੰਦੀ ਸੀ ਜਿਸ ਕਰਕੇ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਵੱਲੋਂ ਲੰਮੇ ਸਮੇਂ ਤੋਂ ਇਸ ਸਮੱਸਿਆ ਦੇ ਹੱਲ ਅਤੇ ਖੇਤੀਬਾੜੀ ਉਤਪਾਦਾਂ ਦੀ ਸੁਚਾਰੂ ਖ਼ਰੀਦ ਲਈ ਨਵੀਂ ਅਨਾਜ ਮੰਡੀ ਸਥਾਪਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਲਹਿਰਾਗਾਗਾ ਦੇ ਨਾਲ ਲੱਗਦੇ ਪਿੰਡ ਖੰਡੇਬਾਦ ਵਿਖੇ ਆਪਣੀ 217 ਕਨਾਲ 14 ਮਰਲੇ ਜ਼ਮੀਨ 'ਤੇ ਨਵੀਂ ਅਨਾਜ ਮੰਡੀ ਵਿਕਸਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਅਨਾਜ ਮੰਡੀ ਤੱਕ ਪਹੁੰਚ ਲਈ ਰਸਤਾ ਪਿੰਡ ਲਹਿਲ ਖ਼ੁਰਦ ਦੀ ਜ਼ਮੀਨ ਰਾਹੀਂ ਬਣਾਇਆ ਜਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਵੀਂ ਅਨਾਜ ਮੰਡੀ ਸਥਾਪਤ ਹੋਣ ਨਾਲ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲਹਿਰਾਗਾਗਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਨਵੀਂ ਮੰਡੀ ਸਮੁੱਚੇ ਇਲਾਕੇ ਦੀਆਂ ਖੇਤੀਬਾੜੀ ਅਤੇ ਵਪਾਰਕ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਸਹਾਈ ਹੋਵੇਗੀ। ਕੈਬਨਿਟ ਮੰਤਰੀ ਨੇ ਇਸ ਮਹੱਤਵਪੂਰਨ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਉਤਪਾਦਾਂ ਦੀ ਮੰਡੀਕਰਨ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

Have something to say? Post your comment

More in Chandigarh

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਮਿਸ਼ਰਣ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰੀਨਿਊਰ ਈਵੈਂਟ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਾਰਿਆਂ ਨੂੰ ਕੀਤਾ ਪ੍ਰਭਾਵਿਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ