Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Sports

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

November 02, 2026 07:26 PM
SehajTimes

ਹਾਕੀ ਨੂੰ ਦੁਨੀਆਂ ਭਰ ’ਚ ਹਰਮਨਪਿਆਰਾ ਬਣਾਉਣ ਵਿੱਚ ਭਾਰਤ ਦਾ ਯੋਗਦਾਨ ਅਹਿਮ: ਫਲੋਰਿਸ ਯਾਨ ਬੋਵੇਲੈਂਡਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ ’ਤੇ ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਲੰਧਰ ਪੁੱਜੇ

ਜਲੰਧਰ : ਡੱਚ ਹਾਕੀ ਦੇ ਦਿੱਗਜ਼ ਖਿਡਾਰੀ ਅਤੇ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਤੇ 1990 ਵਿਸ਼ਵ ਕੱਪ ਵਿੱਚ ਸੋਨ ਤਗਮਾ ਜੇਤੂ ਫਲੋਰਿਸ ਯਾਨ ਬੋਵੇਲੈਂਡਰ ਨੇ ਪੰਜਾਬ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੇਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸੱਦੇ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਇਸ ਸਾਲ ਅਪ੍ਰੈਲ ਵਿੱਚ ਨੀਦਰਲੈਂਡ ਫੇਰੀ ਅਤੇ ਹਾਕੀ ਪ੍ਰਤੀ ਉਨ੍ਹਾਂ ਦੇ ਡੂੰਘੇ ਜਨੂੰਨ ਅਤੇ ਪਿਆਰ ਨੂੰ ਵੀ ਯਾਦ ਕੀਤਾ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੇ ਟੂਰਨਾਮੈਂਟ ਦੌਰਾਨ ਗੱਲਬਾਤ ਕਰਦਿਆਂ ਫਲੋਰਿਸ ਯਾਨ ਬੋਵੇਲੈਂਡਰ ਨੇ ਕਿਹਾ, ‘‘ਮੈਂ ਇਹ ਜਾਣ ਕੇ ਹੈਰਾਨ ਵੀ ਸੀ ਅਤੇ ਮਾਣ ਵੀ ਮਹਿਸੂਸ ਕਰ ਰਿਹਾ ਸਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਨੂੰ ਯਾਦ ਰੱਖਿਆ ਅਤੇ ਇਸ ਵੱਕਾਰੀ ਟੂਰਨਾਮੈਂਟ ਦਾ ਹਿੱਸਾ ਬਣਨ ਲਈ ਨਿੱਜੀ ਤੌਰ ’ਤੇ ਸੱਦਾ ਦਿੱਤਾ। ਇਹ ਸੱਦਾ ਹਾਕੀ ਪ੍ਰਤੀ ਮੁੱਖ ਮੰਤਰੀ ਦੇ ਅਥਾਹ ਪਿਆਰ ਦਾ ਸਪੱਸ਼ਟ ਸਬੂਤ ਹੈ ਅਤੇ ਇਸੇ ਕਰਕੇ ਮੈਂ ਜਲੰਧਰ ਆਉਣ ਦਾ ਫੈਸਲਾ ਕੀਤਾ।’’ ਅਕਤੂਬਰ 1985 ਤੋਂ ਅਗਸਤ 1996 ਤੱਕ ਸ਼ਾਨਦਾਰ ਅੰਤਰਰਾਸ਼ਟਰੀ ਕਰੀਅਰ ਦੌਰਾਨ ਨੀਦਰਲੈਂਡ ਲਈ 241 ਅੰਤਰਰਾਸ਼ਟਰੀ ਮੈਚ ਖੇਡ ਕੇ ਅਤੇ 215 ਗੋਲ ਕਰਨ ਵਾਲੇ ਮਹਾਨ ‘ਡਰੈਗ ਫਲਿਕਰ’ ਬੋਵੇਲੈਂਡਰ, ਨੇ ਭਾਰਤ ਨੂੰ ਵਿਸ਼ਵ ਹਾਕੀ ਦਾ ਪਾਵਰਹਾਊਸ ਦੱਸਿਆ।

ਓਲੰਪਿਕ ਲਹਿਰ ਵਿੱਚ ਏਸ਼ੀਆਈ ਦੇਸ਼ਾਂ, ਖਾਸ ਕਰਕੇ ਭਾਰਤ ਅਤੇ ਪਾਕਿਸਤਾਨ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਫਲੋਰਿਸ ਬੋਵੇਲੈਂਡਰ ਨੇ ਦੁਨੀਆ ਭਰ ਵਿੱਚ ਇਸ ਲਹਿਰ ਨੂੰ ਹਰਮਨ-ਪਿਆਰਾ ਬਣਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਸਰਾਹਿਆ। ਭਾਰਤੀ ਹਾਕੀ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਯਾਦ ਕਰਦਿਆਂ, ਇਸ ਡੱਚ ਦਿੱਗਜ਼ ਖਿਡਾਰੀ - ਜਿਸਨੂੰ ’ਫਲੌਪ’, ’ਫਲੌਪੀ’ ਅਤੇ ’ਬੂਮ ਬੂਮ ਬੋਵੇਲੈਂਡਰ’ ਵਜੋਂ ਵੀ ਜਾਣਿਆ ਜਾਂਦਾ ਹੈ - ਨੇ ਕਿਹਾ ਕਿ ਭਾਰਤ ਨੇ ਅੰਤਰਰਾਸ਼ਟਰੀ ਪੱਧਰ ’ਤੇ ਹਾਕੀ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਹਾਕੀ ਨਾਲ ਜੁੜੀਆਂ ਉਨ੍ਹਾਂ ਦੀਆਂ ਜ਼ਿਆਦਾਤਰ ਯਾਦਾਂ ਪੰਜਾਬ ਦੇ ਖਿਡਾਰੀਆਂ, ਖਾਸ ਕਰਕੇ ਸਿੱਖ ਖਿਡਾਰੀਆਂ ਨਾਲ ਹੀ ਜੁੜੀਆਂ ਹਨ। ਬੋਵੇਲੈਂਡਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।

ਆਪਣੀ ਫੇਰੀ ਦੌਰਾਨ ਫਲੋਰਿਸ ਬੋਵੇਲੈਂਡਰ ਨੇ ਪੰਜਾਬ ਦੇ 37 ਕੋਚਾਂ ਅਤੇ ਪੰਜਾਬ ਸਰਕਾਰ ਦੀ ਦੇਖ-ਰੇਖ ਹੇਠ ਚੱਲ ਰਹੀ ‘ਸੁਰਜੀਤ ਹਾਕੀ ਅਕੈਡਮੀ’ ਦੇ ਉਭਰਦੇ ਹਾਕੀ ਖਿਡਾਰੀਆਂ ਨਾਲ ਇੱਕ ਸਾਂਝੇ ਸਿਖਲਾਈ ਸੈਸ਼ਨ ਵਿੱਚ ਵੀ ਹਿੱਸਾ ਲਿਆ। ਉਨ੍ਹਾਂ ਖੁਦ ਵੀ ਹਾਕੀ ਸਟਿੱਕ ਫੜ ਕੇ ਹਿੱਟਾਂ ਲਗਾਈਆਂ ਅਤੇ ਖਿਡਾਰੀਆਂ ਤੋਂ ਡਰੈਗ ਫਲਿੱਕਾਂ ਲਗਾ ਕੇ ਵੀ ਵੇਖੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਖੇਡ ਵਿਭਾਗ ਤੋਂ ਓਲੰਪਿਅਨ ਤਮਗਾ ਜੇਤੂ ਗੁਰਜੰਟ ਸਿੰਘ, ਦਰੋਣਾਚਾਰੀਆ ਐਵਾਰਡੀ ਜੀਵਨਜੋਤ ਸਿੰਘ ਤੇਜਾ ਤੇ ਹਾਕੀ ਕੋਚ ਅਵਤਾਰ ਸਿੰਘ ਵੀ ਮੌਜੂਦ ਸਨ। ਅਗਲੀ ਪੀੜ੍ਹੀ ਦੇ ਹਾਕੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਫਲੋਰਿਸ ਬੋਵੇਲੈਂਡਰ ਨੇ ਨੌਜਵਾਨ ਸਿਖਿਆਰਥੀਆਂ ਨਾਲ ’ਡਰੈਗ-ਫਲਿੱਕ’ ਸਿਖਲਾਈ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਸ਼ਾਲ ਅੰਤਰਰਾਸ਼ਟਰੀ ਤਜ਼ਰਬੇ ਦੇ ਆਧਾਰ ’ਤੇ ਖੇਡ ਨਾਲ ਜੁੜੇ ਅਹਿਮ ਤਕਨੀਕੀ ਨੁਕਤੇ ਵੀ ਸਾਂਝੇ ਕੀਤੇ। ਪੰਜਾਬ ਦੇ ਖੇਡ ਵਿਭਾਗ ਨੇ ਵੀ ਹਾਕੀ ਦੇ ਇਸ ਮਹਾਨ ਖਿਡਾਰੀ ਨੂੰ ਖੇਡ ਵਿੱਚ ਪਾਏ ਉਸਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ। ਪੰਜਾਬ ਤੋਂ ਮਿਲੇ ਭਰਪੂਰ ਪਿਆਰ ਅਤੇ ਨਿੱਘ ਤੋਂ ਪ੍ਰਭਾਵਿਤ ਫਲੋਰਿਸ ਜੈਨ ਬੋਵੇਲੈਂਡਰ ਨੇ 4 ਅਤੇ 5 ਨਵੰਬਰ ਨੂੰ ਮੋਹਾਲੀ ਸਥਿਤ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ’ ਵਿਖੇ ਟੂਰਨਾਮੈਂਟ ਦੇ ਅਹਿਮ ਮੈਚਾਂ ਵਿੱਚ ਵੀ ਸ਼ਾਮਲ ਹੋਣ ਦੀ ਵਚਨਬੱਧਤਾ ਪ੍ਰਗਟਾਈ।
———

Have something to say? Post your comment

More in Sports

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ

13 ਸਾਲਾਂ ਬਾਅਦ ਪੰਜਾਬ ਨੇ ਜਿੱਤੀ ਵੀਨੂੰ ਮਾਂਕੜ ਟਰਾਫੀ