Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Sports

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

November 02, 2026 10:55 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਹਾਨ ਡੱਚ ਖਿਡਾਰੀ ਫ਼ਲੋਰਿਸ ਜਾਨ ਬੋਵਲੈਂਡਰ ਨੇ ਦੋਵਾਂ ਟੀਮਾਂ ਨਾਲ ਕੀਤੀ ਜਾਣ-ਪਛਾਣ

ਜਲੰਧਰ : ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਦਰਲੈਂਡਜ਼ ਦੇ ਮਹਾਨ ਡਰੈਗ-ਫ਼ਲਿੱਕਰ ਫ਼ਲੋਰਿਸ ਜਾਨ ਬੋਵਲੈਂਡਰ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਤੋਂ ਬਾਅਦ ਸ਼ੁਰੂ ਹੋਏ ਆਖਰੀ ਲੀਗ ਮੈਚ ਵਿੱਚ ਭਾਰਤੀ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ 8-0 ਨਾਲ ਵੱਡੇ ਫਰਕ ਨਾਲ ਹਾਰ ਦੇ ਕੇ ਆਪਣੀ ਜੇਤੂ ਲੈਅ ਬਰਕਰਾਰ ਰੱਖੀ ਹੈ। ਇਸ ਜਿੱਤ ਨਾਲ ਭਾਰਤੀ ਟੀਮ ਰਾਊਂਡ ਰੌਬਿਨ ਲੀਗ ਗੇੜ ਵਿੱਚ ਸਿਖ਼ਰਲੇ ਸਥਾਨ 'ਤੇ ਰਹੀ। ਇਸ ਆਖ਼ਰੀ ਲੀਗ ਮੁਕਾਬਲੇ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫ਼ਲੋਰਿਸ ਜਾਨ ਬੋਵਲੈਂਡਰ ਨੇ ਭਾਰਤੀ ਅਤੇ ਦੱਖਣੀ ਕੋਰੀਆਈ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਲੀਗ ਗੇੜ ਵਿੱਚ ਭਾਰਤ 15 ਅੰਕਾਂ ਨਾਲ ਪਹਿਲੇ, ਜਾਪਾਨ 10 ਅੰਕਾਂ ਨਾਲ ਦੂਜੇ, ਮਲੇਸ਼ੀਆ 9 ਅੰਕਾਂ ਨਾਲ ਤੀਜੇ ਅਤੇ ਦੱਖਣੀ ਕੋਰੀਆ 6 ਅੰਕਾਂ ਨਾਲ ਚੌਥੇ ਸਥਾਨ 'ਤੇ ਰਿਹਾ।

ਇਸ ਮੈਚ ਵਿੱਚ ਭਾਰਤ ਵੱਲੋਂ ਦਿਲਪ੍ਰੀਤ ਸਿੰਘ ਨੇ ਦੋ ਗੋਲ ਦਾਗੇ, ਜਦਕਿ ਕਪਤਾਨ ਹਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਖਜੀਤ ਸਿੰਘ, ਸ਼ਿਲਾਨੰਦ ਲਾਕੜਾ, ਸੰਜੇ ਅਤੇ ਅੰਗਦ ਬੀਰ ਸਿੰਘ ਨੇ ਇੱਕ-ਇੱਕ ਗੋਲ ਕੀਤਾ।

ਇਸ ਤੋਂ ਪਹਿਲਾਂ ਖੇਡੇ ਗਏ ਮੈਚ ਵਿੱਚ ਬੰਗਲਾਦੇਸ਼ ਨੇ ਚੀਨ ਨੂੰ 1-1 ਦੀ ਬਰਾਬਰੀ 'ਤੇ ਰੋਕ ਲਿਆ। ਚੀਨ ਵੱਲੋਂ ਮੈਚ ਦੇ ਦੂਜੇ ਮਿੰਟ ਵਿੱਚ ਬੇਨਹਾਈ ਚੇਨ ਨੇ ਪੈਨਲਟੀ ਕਾਰਨਰ ਰਾਹੀਂ ਪਹਿਲਾ ਗੋਲ ਕਰਕੇ ਟੀਮ ਨੂੰ ਬੜ੍ਹਤ ਦਿਵਾਈ। ਬੰਗਲਾਦੇਸ਼ ਲਈ ਬਰਾਬਰੀ ਦਾ ਗੋਲ ਕਪਤਾਨ ਅਸ਼ਰਫ਼ੁਲ ਇਸਲਾਮ ਨੇ 38ਵੇਂ ਮਿੰਟ ਵਿੱਚ ਪੈਨਲਟੀ ਸਟੋਰਕ ਨੂੰ ਗੋਲ ਵਿੱਚ ਬਦਲਕੇ ਕੀਤਾ।

ਜਾਪਾਨ ਅਤੇ ਮਲੇਸ਼ੀਆ ਵਿਚਾਲੇ ਖੇਡੇ ਗਏ ਇੱਕ ਹੋਰ ਫਸਵੇਂ ਮੁਕਾਬਲੇ ਵਿੱਚ ਜਾਪਾਨ ਨੇ 2-1 ਨਾਲ ਜਿੱਤ ਦਰਜ ਕੀਤੀ। ਮਲੇਸ਼ੀਆ ਵੱਲੋਂ 10ਵੇਂ ਮਿੰਟ ਵਿੱਚ ਅਬੂ ਕਮਲ ਅਜ਼ਰਾਈ ਨੇ ਗੋਲ ਕਰਕੇ ਆਪਣੀ ਟੀਮ ਨੂੰ ਸ਼ੁਰੂਆਤ ‘ਚ ਬੜ੍ਹਤ ਦਿਵਾਈ, ਪਰ
ਜਾਪਾਨੀ ਟੀਮ ਨੇ ਹਾਰ ਨਹੀਂ ਮੰਨੀ। ਜਾਪਾਨ ਦੇ ਕੇਨਤਾਰੋ ਫ਼ੁਕੂਦਾ ਨੇ ਕ੍ਰਮਵਾਰ 24ਵੇਂ ਅਤੇ 54ਵੇਂ ਮਿੰਟ ਵਿੱਚ ਦੋ ਗੋਲ ਕਰਕੇ ਟੀਮ ਨੂੰ ਜਿੱਤ ਦਿਵਾਈ।

ਹੁਣ ਸੈਮੀਫ਼ਾਈਨਲ ਗੇੜ ਵਿੱਚ ਭਾਰਤ ਦਾ ਮੁਕਾਬਲਾ ਦੱਖਣੀ ਕੋਰੀਆ ਨਾਲ ਅਤੇ ਜਾਪਾਨ ਦਾ ਮਲੇਸ਼ੀਆ ਨਾਲ ਹੋਵੇਗਾ। ਇਹ ਚਾਰੇ ਟੀਮਾਂ ਪਹਿਲਾਂ ਹੀ ਅੰਤਿਮ ਚਾਰ ਵਿੱਚ ਥਾਂ ਬਣਾ ਚੁੱਕੀਆਂ ਹਨ। ਸੈਮੀਫ਼ਾਈਨਲ ਮੁਕਾਬਲੇ 4 ਨਵੰਬਰ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਮੋਹਾਲੀ ਵਿਖੇ ਖੇਡੇ ਜਾਣਗੇ, ਅਤੇ ਫ਼ਾਈਨਲ ਮੁਕਾਬਲਾ ਵੀ 5 ਨਵੰਬਰ ਨੂੰ ਮੋਹਾਲੀ ਵਿਖੇ ਹੀ ਹੋਵੇਗਾ।
——

Have something to say? Post your comment

More in Sports

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ

13 ਸਾਲਾਂ ਬਾਅਦ ਪੰਜਾਬ ਨੇ ਜਿੱਤੀ ਵੀਨੂੰ ਮਾਂਕੜ ਟਰਾਫੀ