Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

November 03, 2026 10:09 PM
SehajTimes

ਚੰਡੀਗੜ੍ਹ :  ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹੋਣ ਵਾਲੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਘੋੜਸਵਾਰੀ ਮੁਕਾਬਲੇ ਪਹਿਲਾਂ 17 ਨਵੰਬਰ ਤੋਂ 23 ਨਵੰਬਰ 2026 ਤੱਕ ਕਰਵਾਏ ਜਾਣੇ ਸਨ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੀਆਂ ਤਰੀਕਾਂ ਪਹਿਲਾਂ ਕਰਨ ਦਾ ਫ਼ੈਸਲਾ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ, ਕਿਉਂਕਿ ਪੰਜਾਬ ਭਰ ਦੇ ਵੱਖ-ਵੱਖ ਪਬਲਿਕ ਅਤੇ ਸੈਨਿਕ ਸਕੂਲਾਂ ਦੇ ਵਿਦਿਆਰਥੀ ‘ਇੰਡੀਅਨ ਪਬਲਿਕ ਸਕੂਲਜ਼ ਘੋੜਸਵਾਰੀ ਚੈਂਪੀਅਨਸ਼ਿਪ’ ਵਿੱਚ ਹਿੱਸਾ ਲੈ ਰਹੇ ਹਨ। ਇਹ ਚੈਂਪੀਅਨਸ਼ਿਪ 18 ਨਵੰਬਰ ਤੋਂ 21 ਨਵੰਬਰ 2026 ਤੱਕ ਦਿ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਕਰਵਾਈ ਜਾ ਰਹੀ ਹੈ। ਵਿਦਿਆਰਥੀਆਂ ਦੀ ਰਾਜ ਪੱਧਰੀ ਘੋੜਸਵਾਰੀ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹੁਣ ਇਹ ਸੋਧੇ ਹੋਏ ਮੁਕਾਬਲੇ 11 ਨਵੰਬਰ ਤੋਂ 13 ਨਵੰਬਰ 2026 ਤੱਕ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਕਰਵਾਏ ਜਾਣਗੇ। ਇਸ ਦੇ ਚਲਦਿਆਂ ਸਮੂਹ ਸਬੰਧਤ ਖਿਡਾਰੀਆਂ, ਕੋਚਾਂ ਅਤੇ ਅਧਿਕਾਰੀਆਂ ਨੂੰ ਨਵੇਂ ਸ਼ਡਿਊਲ ਅਨੁਸਾਰ ਤਿਆਰੀ ਰੱਖਣ ਦੀ ਅਪੀਲ ਕੀਤੀ ਗਈ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ