Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

November 03, 2026 10:33 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 612ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਚੰਡੀਗੜ੍ਹ  :  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 287ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 477 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 287ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 151 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,337 ਹੋ ਗਈ ਹੈ। ਇਸ ਤੋਂ ਇਲਾਵਾ 136 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 612ਵੇਂ ਦਿਨ ਵੀ ਜਾਰੀ ਰੱਖਦਿਆਂ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 10 ਕਿਲੋ ਭੁੱਕੀ ਅਤੇ 325 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 612 ਦਿਨਾਂ ਵਿੱਚ 90,733 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ