Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

November 04, 2026 04:48 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਘਰਾਂ ਦੇ ਮਾਲਕੀ ਹੱਕ ਸੌਂਪੇ। ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ‘ਲਾਲ ਲਕੀਰ/ਲਾਲ ਡੋਰੇ’ (ਪਿੰਡ ਦੀ ਆਬਾਦੀ ਦੇਹ) ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਸਕੀਮ ਆਪਣੇ ਘਰ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਵਸਨੀਕਾਂ ਨੂੰ ਕਾਨੂੰਨੀ ਮਾਨਤਾ ਦਿੰਦੀ ਹੈ, ਜਿਸ ਨਾਲ ਉਨ੍ਹਾਂ ਦੇ ਜਾਇਦਾਦ ਦੇ ਹੱਕ ਸੁਰੱਖਿਅਤ ਹੋਣਗੇ, ਜ਼ਮੀਨੀ ਝਗੜੇ ਘਟਣਗੇ ਅਤੇ ਉਹ ਬੈਂਕਾਂ ਤੋਂ ਆਸਾਨੀ ਨਾਲ ਲੋਨ ਵੀ ਲੈ ਸਕਣਗੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਸਥਾਨਕ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ। ਲਾਭਪਾਤਰੀਆਂ ਨੇ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਸੁਰੱਖਿਅਤ ਕਰਨ ਅਤੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Have something to say? Post your comment

More in Chandigarh

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ