Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

November 04, 2026 06:36 PM
SehajTimes

ਸੂਬੇ ਭਰ ’ਚੋਂ 1950 ਖੁਰਾਕੀ ਨਮੂਨੇ ਕੀਤੇ ਇਕੱਠੇ;51 ਨਮੂਨਿਆਂ ਨੂੰ ਅਸੁਰੱਖਿਅਤ ਐਲਾਨਿਆ

ਮਿਲਾਵਟਖੋਰੀ ਵਿਰੁੱਧ ਜ਼ੀਰੋ ਟਾਲਰੈਂਸ ; ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਡਾ. ਬਲਬੀਰ ਸਿੰਘ

ਚੰਡੀਗੜ੍ਹ : ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ  ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਸ਼ੁੱਧ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਮੁਹਿੰਮ ਚਲ ਰਹੀ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਦੇ ਸਖ਼ਤ ਨਿਰਦੇਸ਼ਾਂ ’ਤੇ ਵਿਸ਼ੇਸ਼ ਟੀਮਾਂ ਸੂਬੇ ਦੇ ਸਾਰੇ 23 ਜ਼ਿਲਿ੍ਹਆਂ ਵਿੱਚ ਨਿਰਮਾਣ ਇਕਾਈਆਂ, ਥੋਕ ਮੰਡੀਆਂ, ਮਿਠਾਈ ਦੀਆਂ ਦੁਕਾਨਾਂ, ਡੇਅਰੀਆਂ, ਰੈਸਟੋਰੈਂਟਾਂ ਅਤੇ ਪ੍ਰਚੂਨ ਦੁਕਾਨਾਂ ’ਤੇ ਦਿਨ-ਰਾਤ ਚੈਕਿੰਗ ਕਰ ਰਹੀਆਂ ਹਨ। ਸੂਬਾ ਸਰਕਾਰ ਦੇ ਇਸ ਸਖ਼ਤ ਰੁਖ਼ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਨ੍ਹਾਂ ਲੋਕਾਂ ਵਿਰੁੱਧ ’ਜ਼ੀਰੋ-ਟਾਲਰੈਂਸ’  ਨੀਤੀ ਅਪਣਾਈ ਹੈ, ਜੋ ਮਾਮੂਲੀ ਵਪਾਰਕ ਮੁਨਾਫ਼ੇ ਲਈ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਸਿਹਤ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ, ‘‘ਤਿਉਹਾਰ ਖੁਸ਼ੀ ਅਤੇ ਜਸ਼ਨ ਦਾ ਸਮਾਂ ਹੁੰਦਾ ਹੈ ਅਤੇ ਹਰ ਘਰ ਤੱਕ ਮਿਲਾਵਟ ਰਹਿਤ ਤੇ ਪੌਸ਼ਟਿਕ ਭੋਜਨ ਪਹੁੰਚਾਉਣਾ ਸਾਡੀ ਪਹਿਲੀ ਤਰਜੀਹ ਹੈ।  ਮਿਲਾਵਟਖੋਰੀ, ਨਕਲੀ ਵਸਤਾਂ ਬਣਾਉਣ ਜਾਂ ਘਟੀਆ ਪੱਧਰ ਦੇ ਖੁਰਾਕੀ ਪਦਾਰਥ ਵੇਚਣ ਵਾਲਿਆਂ ਵਿਰੁੱਧ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।’’

ਸੂਬੇ ਭਰ ’ਚ ਚੱਲ ਰਹੀ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਖੁਰਾਕ ਸੁਰੱਖਿਆ ਵਿਭਾਗ ਨੇ ਤਿਉਹਾਰਾਂ ਦੇ ਦਿਨਾਂ ’ਚ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ  ਵਸਤਾਂ- ਜਿਵੇਂ ਦੇਸੀ ਘਿਓ, ਦੁੱਧ, ਪਨੀਰ, ਖੋਆ, ਰਵਾਇਤੀ ਮਿਠਾਈਆਂ, ਖਾਣ ਵਾਲੇ ਤੇਲ, ਵਨਸਪਤੀ ਅਤੇ ਮਸਾਲਿਆਂ ’ਤੇ ਵਿਸ਼ੇਸ਼ ਤੌਰ ਤਿੱਖੀ ਨਜ਼ਰ ਰੱਖੀ ਹੈ। ਇਨ੍ਹਾਂ ਛਾਪੇਮਾਰੀਆਂ ਦੌਰਾਨ ਵਿਭਾਗ ਨੇ 11 ਟਨ ਤੋਂ ਵੱਧ ਅਜਿਹੇ ਖੁਰਾਕੀ ਪਦਾਰਥ ਜ਼ਬਤ ਕੀਤੇ ਹਨ, ਜਿਨ੍ਹਾਂ ਦੇ ਅਸੁਰੱਖਿਅਤ ਹੋਣ ਦਾ ਸ਼ੱਕ ਸੀ। ਇਨ੍ਹਾਂ ਪਾਧ-ਪਦਾਰਥਾਂ ਵਿੱਚ ਦੇਸੀ ਘਿਓ, ਪਨੀਰ, ਖੋਆ, ਮਿਠਾਈਆਂ, ਖਾਣ ਵਾਲੇ ਤੇਲ ਅਤੇ ਵਨਸਪਤੀ ਸ਼ਾਮਲ ਹਨ। ਇਸ ਤੋਂ ਇਲਾਵਾ ਲਗਭਗ 5 ਟਨ ਮਿਲਾਵਟੀ ਦੁੱਧ ਉਤਪਾਦ ਅਤੇ ਮਿਠਾਈਆਂ, ਜੋ ਖਾਣ ਲਈ ਪੂਰੀ ਤਰ੍ਹਾਂ ਅਯੋਗ ਸਨ, ਨੂੰ ਵੀ ਨਿਯਮਾਂ ਅਨੁਸਾਰ ਨਸ਼ਟ ਕੀਤਾ ਹੈ।

ਇਸ ਸੂਬਾ ਪੱਧਰੀ  ਮੁਹਿੰਮ ਤਹਿਤ ਵਿਭਾਗ ਨੇ ਲੈਬਾਰਟਰੀ  ਜਾਂਚ ਲਈ ਕੁੱਲ 1950 ਖੁਰਾਕੀ ਨਮੂਨੇ ਇਕੱਠੇ ਕੀਤੇ ਗਏ। ਵਿਸ਼ੇਸ਼ ਤੌਰ ’ਤੇ ਪਨੀਰ ਅਤੇ ਖੋਏ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਚਲਾਈ ਗਈ ਮੁਹਿੰਮ ਦੌਰਾਨ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੇ 437 ਨਮੂਨੇ ਲਏ ਗਏ ਅਤੇ ਉਨ੍ਹਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 218 ਨਮੂਨੇ ਨਿਰਧਾਰਤ ਮਾਪਦੰਡਾਂ ’ਤੇ ਖਰੇ ਨਹੀਂ ਉਤਰੇ, ਜਿਨ੍ਹਾਂ ਵਿੱਚੋਂ 51 ਨਮੂਨਿਆਂ ਨੂੰ ਅਧਿਕਾਰਤ ਤੌਰ ’ਤੇ ਅਸੁਰੱਖਿਅਤ ਅਤੇ ਮਿਲਾਵਟੀ ਐਲਾਨਿਆ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੌਰਾਨ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਦੀ ਕਮਿਸ਼ਨਰ ਕੰਵਲ ਪ੍ਰੀਤ ਬਰਾੜ ਨੇ ਦੱਸਿਆ ਕਿ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਰਾਕੀ ਇਕਾਈਆਂ ’ਤੇ ਸਖ਼ਤ ਨਜ਼ਰ ਰੱਖਣ ਅਤੇ ਕਿਸੇ ਵੀ ਸ਼ੱਕੀ ਵਸਤੂ ਨੂੰ ਜਾਂਚ ਲਈ ਤੁਰੰਤ ਖਰੜ ਸਥਿਤ ’ਸਟੇਟ ਫੂਡ ਐਂਡ ਡਰੱਗ ਲੈਬਾਰਟਰੀ’ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਨਿੱਜੀ ਸਵੱਛਤਾ, ਰਸੋਈ ਵਿੱਚ ਸਾਫ਼-ਸਫ਼ਾਈ, ਕੱਚੇ ਮਾਲ ਦੀ ਗੁਣਵੱਤਾ ਅਤੇ ਖੁਰਾਕੀ ਵਸਤੂਆਂ ਨੂੰ ਸਹੀ ਢੰਗ ਨਾਲ ਸਟੋਰ ਕਰਨ ਸਬੰਧੀ ਮਾਪਦੰਡਾਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਐਫ.ਡੀ.ਏ. ਕਮਿਸ਼ਨਰ ਨੇ ਸਾਰੇ ਖੁਰਾਕ ਕਾਰੋਬਾਰੀਆਂ, ਮਠਿਆਈ ਵਿਕਰੇਤਾਵਾਂ ਅਤੇ ਮਠਿਆਈ ਬਨਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਗੁਣਵੱਤਾ ਅਤੇ ਸਫਾਈ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਣ। ਉਨ੍ਹਾਂ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਵਿਭਾਗ  ਤੱਕ ਪਹੁਚਾਉਣ ਅਤੇ ਸਿਰਫ਼ ਰਜਿਸਟਰਡ ਅਤੇ ਲਾਇਸੰਸਸ਼ੁਦਾ ਅਦਾਰਿਆਂ ਤੋਂ ਹੀ ਖੁਰਾਕੀ ਵਸਤੂਆਂ ਖਰੀਦੀਆਂ ਜਾਣ।

Have something to say? Post your comment

More in Chandigarh

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ