Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

November 04, 2026 09:18 PM
SehajTimes

3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ ਚਾਰ ਸ਼ੋਭਾ ਯਾਤਰਾਵਾਂ; ਦੇਸ਼ ਭਰ ਤੋਂ ਸੰਗਤਾਂ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਬਰਾਬਰੀ, ਮਨੁੱਖੀ ਮਾਣ-ਸਨਮਾਨ ਅਤੇ ਭਾਈਚਾਰਕ ਸਾਂਝ ਦੇ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਸਮੂਹ ਵਿਭਾਗਾਂ ਨੂੰ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਧਿਆਨ 'ਚ ਰੱਖਦਿਆਂ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਸੰਗਤ ਦੀ ਸਹੂਲਤ ਅਤੇ ਨਿਰਵਿਘਨ ਪ੍ਰਬੰਧਾਂ ਦੀ ਸਮੀਖਿਆ ਲਈ ਹਰਪਾਲ ਸਿੰਘ ਚੀਮਾ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ


ਚੰਡੀਗੜ੍ਹ :   
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਜਾਹੋ-ਜਲਾਲ ਅਤੇ ਸ਼ਰਧਾ ਨਾਲ ਮਨਾਉਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸੀਨੀਅਰ ਅਧਿਕਾਰੀਆਂ ਨਾਲ  ਉੱਚ ਪੱਧਰੀ ਮੀਟਿੰਗ ਕਰਕੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਤਿੰਨ ਦਿਨਾ ਵਿਸ਼ਾਲ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਇਤਿਹਾਸਕ ਧਾਰਮਿਕ ਇਕੱਠ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “4 ਤੋਂ 6 ਦਸੰਬਰ ਤੱਕ ਉਲੀਕਿਆ ਗਿਆ ਇਹ ਤਿੰਨ ਦਿਨਾ ਪ੍ਰੋਗਰਾਮ ਭਗਵੰਤ ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਯਤਨ ਹੈ ਕਿ ਪੰਜਾਬ ਅਤੇ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਲਈ ਇਹ ਸਮਾਗਮ ਵਧੇਰੇ ਸੁਚੱਜੇ, ਰੂਹਾਨੀਅਤ ਨਾਲ ਭਰਪੂਰ ਅਤੇ ਯਾਦਗਾਰੀ ਸਾਬਤ ਹੋਣ।” ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੁੱਖ ਦੀਵਾਨ, ਧਾਰਮਿਕ ਰਹੁ-ਰੀਤਾਂ, ਬੁਨਿਆਦੀ ਢਾਂਚੇ, ਸਾਫ਼-ਸਫ਼ਾਈ, ਆਵਾਜਾਈ, ਟਰੈਫ਼ਿਕ ਪ੍ਰਬੰਧਨ, ਸੁਰੱਖਿਆ, ਸਿਹਤ ਸਹੂਲਤਾਂ, ਪੀਣ ਵਾਲੇ ਪਾਣੀ ਅਤੇ ਸੰਗਤ ਦੀ ਸਹੂਲਤ ਲਈ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਫ਼ਲਸਫ਼ੇ ਵਿੱਚ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਅਹਿਮੀਅਤ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਸਮਾਗਮ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਸ ਇਤਿਹਾਸਕ ਅਵਸਰ ਮੌਕੇ ਗੁਰੂ ਸਾਹਿਬ ਦੇ ਬਰਾਬਰੀ, ਮਨੁੱਖੀ ਮਾਣ-ਸਨਮਾਨ, ਸਮਾਜਿਕ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰਕ ਸਾਂਝ ਦੇ ਸਦੀਵੀ ਫ਼ਲਸਫ਼ੇ ਨੂੰ ਸੱਚੀ ਸ਼ਰਧਾਂਜਲੀ ਦੇਣਾ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ, “ਸਮਾਗਮਾਂ ਦੀ ਲੜੀ ਵਜੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਸਜਾਈਆਂ ਜਾ ਰਹੀਆਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣਗੀਆਂ, ਜਿਸ ਨਾਲ ਦੇਸ਼ ਭਰ ਤੋਂ ਸੰਗਤਾਂ ਮੁੱਖ ਧਾਰਮਿਕ ਪ੍ਰੋਗਰਾਮ ਤੋਂ ਪਹਿਲਾਂ ਇੱਥੇ ਪਹੁੰਚ ਜਾਣਗੀਆਂ।” ਉਨ੍ਹਾਂ ਕਿਹਾ, “ਇਹ ਸ਼ੋਭਾ ਯਾਤਰਾਵਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬ-ਸਾਂਝੇ ਸੰਦੇਸ਼ ਅਤੇ ਪਵਿੱਤਰ ਸਿੱਖਿਆਵਾਂ ਦੇ ਪਾਸਾਰ ਦਾ ਅਹਿਮ ਜ਼ਰੀਆ ਬਣਨਗੀਆਂ ਅਤੇ ਇਸ ਇਤਿਹਾਸਕ ਮੌਕੇ ਤੋਂ ਪਹਿਲਾਂ ਸ਼ਰਧਾ, ਏਕਤਾ ਅਤੇ ਆਪਸੀ ਸਾਂਝ ਦਾ ਅਧਿਆਤਮਕ ਮਾਹੌਲ ਸਿਰਜਣਗੀਆਂ।” ਧਾਰਮਿਕ ਪ੍ਰੋਗਰਾਮਾਂ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ, “4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 6 ਦਸੰਬਰ ਨੂੰ ਪਾਏ ਜਾਣਗੇ, ਜਿਸ ਦੇ ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਸਮਾਗਮਾਂ ਦੀ ਸਮਾਪਤੀ ਹੋਵੇਗੀ।” ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪ੍ਰਬੰਧ ਅਗਾਊਂ ਮੁਕੰਮਲ ਕਰ ਲਏ ਜਾਣ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੰਗਤ, ਖਾਸ ਕਰਕੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ, ਜੋ ਇਸ ਪਵਿੱਤਰ ਅਸਥਾਨ ’ਤੇ ਆਉਣਗੇ, ਉਨ੍ਹਾਂ ਦੀ ਸਹੂਲਤ ਅਤੇ ਆਰਾਮ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਦੁਹਰਾਉਂਦਿਆਂ ਚੀਮਾ ਨੇ ਕਿਹਾ, ‘‘ਪੰਜਾਬ ਸਰਕਾਰ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਉਪਰਾਲਿਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ।’’
ਉਨ੍ਹਾਂ ਅੱਗੇ ਕਿਹਾ, ‘‘ਇਹ ਸਮਾਗਮ ਸਿਰਫ਼ ਇੱਕ ਧਾਰਮਿਕ ਇਕੱਤਰਤਾ ਹੀ ਨਹੀਂ ਸਗੋਂ ਇਹ ਗੁਰੂ ਜੀ ਮਹਾਰਾਜ ਵੱਲੋਂ ਦਿਖਾਈ ਸਮਾਨਤਾ, ਦਇਆ, ਸਮਾਜਿਕ ਨਿਆਂ ਅਤੇ ਭਾਈਚਾਰੇ ਦੀ ਰਿਵਾਇਤ ਨੂੰ ਮੁੜ ਦ੍ਰਿੜ੍ਹਾਉਣ ਦਾ ਮੌਕਾ ਵੀ ਹੋਣਗੇ।’’
ਵਿੱਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ 650ਵਾਂ ਇਤਿਹਾਸਕ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਵਿਰਾਸਤ ਦੇ ਅਨੁਕੂਲ ਪੂਰੀ ਮਰਿਆਦਾ, ਸ਼ਾਨੋ-ਸ਼ੌਕਤ ਅਤੇ ਅਧਿਆਤਮਿਕ ਉਤਸ਼ਾਹ ਨਾਲ ਮਨਾਇਆ ਜਾਵੇ। ਇਸ ਮੀਟਿੰਗ ਵਿੱਚ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪ੍ਰਸ਼ਾਸਕੀ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਲੋਕ ਸੰਪਰਕ ਵਿਭਾਗ ਦੇ ਡਿਪਟੀ ਸਕੱਤਰ ਦੀਪਾਂਕਰ ਗਰਗ ਅਤੇ ਕਈ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਮਾਨ ਸਰਕਾਰ ਨੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ