Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

November 04, 2026 09:25 PM
SehajTimes

ਸਮਾਗਮ ਵਿੱਚ ਪੈਨਲ ਚਰਚਾ, ਨਾਟਕ ਪੇਸ਼ਕਾਰੀਆਂ ਅਤੇ ਪ੍ਰਦਰਸ਼ਨੀਆਂ ਰਾਹੀਂ ਭਾਰਤੀ ਫੌਜ ਦੀ ਸ਼ਾਨਾਮੱਤੀ ਵਿਰਾਸਤ, ਬਹਾਦਰੀ ਅਤੇ ਕੁਰਬਾਨੀਆਂ ਨੂੰ ਕੀਤਾ ਜਾਵੇਗਾ ਉਜਾਗਰ

ਚੰਡੀਗੜ੍ਹ  :   ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 13 ਤੋਂ 15 ਨਵੰਬਰ, 2026 ਤੱਕ ਚੰਡੀਗੜ੍ਹ ਦੇ ਸੈਕਟਰ 5 ਸਥਿਤ ਲੇਕ ਕਲੱਬ ਵਿਖੇ ਹੋਣ ਵਾਲੇ 10ਵੇਂ ਮਿਲਟਰੀ ਲਿਟ੍ਰੇਚਰ ਫੈਸਟੀਵਲ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਮੰਤਰੀ ਨੇ ਸਾਬਕਾ ਸੈਨਿਕਾਂ ਨਾਲ ਸਬੰਧਤ ਮੁੱਦਿਆਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਭਲਾਈ ਸਬੰਧੀ ਮਸਲਿਆਂ ’ਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ, ਹੈੱਡਕੁਆਰਟਰ ਵੈਸਟਰਨ ਕਮਾਂਡ ਅਤੇ ਭਾਗ ਲੈਣ ਵਾਲੀਆਂ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਵੱਕਾਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਪੰਜਾਬ ਸਰਕਾਰ ਵੱਲੋਂ  ਪੂਰਾ ਸਹਿਯੋਗ  ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਭਾਰਤ ਦੀ ਸ਼ਾਨਾਮੱਤੀ ਫੌਜੀ ਵਿਰਾਸਤ, ਹਥਿਆਰਬੰਦ ਬਲਾਂ ਦੀ ਬਹਾਦਰੀ ਅਤੇ ਦੇਸ਼ ਦੀ ਸੇਵਾ ਵਿੱਚ ਸੈਨਿਕਾਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਦਰਸਾਉਣ ਲਈ ਇੱਕ ਅਹਿਮ ਮੰਚ ਹੋਵੇਗਾ। ‘ਪੰਜਾਬ ਅਤੇ ਭਾਰਤ ਦੇ ਨੌਜਵਾਨਾਂ ਦੀ ਸੇਵਾ ਦਾ ਇੱਕ ਦਹਾਕਾ’ ਵਿਸ਼ੇ ’ਤੇ ਅਧਾਰਤ ਇਸ ਸਮਾਗਮ ਦੇ 10ਵੇਂ ਐਡੀਸ਼ਨ ਵਿੱਚ ਕਈ ਜਾਣਕਾਰੀ ਭਰਪੂਰ, ਵਿੱਦਿਅਕ ਅਤੇ ਦਿਲਚਸਪ ਗਤੀਵਿਧੀਆਂ ਸ਼ਾਮਲ ਹੋਣਗੀਆਂ। ਇਹ ਸਮਾਗਮ ਆਮ ਲੋਕਾਂ ਲਈ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ। ਮੰਤਰੀ ਨੇ ਕਿਹਾ ਕਿ ਸਮਾਗਮ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਦੇਸ਼ ਦੇ ਮਹਾਨ ਫੌਜੀ ਇਤਿਹਾਸ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਹਿੰਮਤ, ਦੇਸ਼ ਭਗਤੀ, ਅਗਵਾਈ ਅਤੇ ਕੁਰਬਾਨੀ ਦੀਆਂ ਕਹਾਣੀਆਂ ਰਾਹੀਂ ਪ੍ਰੇਰਿਤ ਕਰਨਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ ਵੱਡੀ ਗਿਣਤੀ ਵਿੱਚ ਵਿੱਦਿਆਰਥੀਆਂ, ਨੌਜਵਾਨਾਂ, ਸਾਬਕਾ ਸੈਨਿਕਾਂ, ਰੱਖਿਆ ਮਾਮਲਿਆਂ ਵਿੱਚ ਦਿਲਚਸਪੀ ਰੱਖਣ ਵਾਲਿਆਂ ਅਤੇ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਰਹੇਗਾ।

Have something to say? Post your comment

More in Chandigarh

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

ਮਾਨ ਸਰਕਾਰ ਨੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ