Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ

November 04, 2026 09:48 PM
SehajTimes
ਪੀ.ਸੀ.ਐੱਸ. ਅਧਿਕਾਰੀਆਂ ਦੇ ਕਾਡਰ ਸਬੰਧੀ ਮਸਲੇ ਅਤੇ ਬਕਾਇਆ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਵੱਲੋਂ ਆਫਿਸਰਜ਼ ਕਮੇਟੀ ਨੂੰ ਮੰਗ ਪੱਤਰ ਦੀ ਘੋਖ ਕਰਕੇ ਜਲਦ ਵਿਆਪਕ ਰਿਪੋਰਟ ਪੇਸ਼ ਕਰਨ ਦੀ ਹਦਾਇਤ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਅਧਿਕਾਰੀਆਂ ਨੂੰ ਮਿੱਥੇ ਸਮੇਂ 'ਚ ਮਸਲੇ ਹੱਲ ਕਰਨ ਦਾ ਭਰੋਸਾ; ਤਨਖ਼ਾਹ ਸਮਾਨਤਾ, ਡੀ.ਏ.ਸੀ.ਪੀ. ਅਤੇ ਪ੍ਰਮੋਸ਼ਨ ਰਿਫਾਰਮਜ਼ ਦੀ ਬਾਰੀਕੀ ਨਾਲ ਕੀਤੀ ਜਾਵੇਗੀ ਘੋਖ
 
ਚੰਡੀਗੜ੍ਹ  :  ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿਵਲ ਸਰਵਿਸਿਜ਼ (ਐਗਜ਼ੀਕਿਊਟਿਵ ਬ੍ਰਾਂਚ) ਆਫਿਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਦੇ ਕੈਡਰ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਅਤੇ ਬਕਾਇਆ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ। ਐਸੋਸੀਏਸ਼ਨ ਵੱਲੋਂ ਸੌਂਪੇ ਗਏ ਮੰਗ ਪੱਤਰ 'ਤੇ ਵਿਸਥਾਰਪੂਰਵਕ ਚਰਚਾ ਤੋਂ ਬਾਅਦ ਵਿੱਤ ਮੰਤਰੀ ਨੇ ਆਫਿਸਰਜ਼ ਕਮੇਟੀ ਨੂੰ ਸਮੂਹ ਪ੍ਰਤੀਬੇਨਤੀਆਂ ਦੀ ਬਾਰੀਕੀ ਨਾਲ ਘੋਖ ਕਰਨ ਅਤੇ ਇਨ੍ਹਾਂ ਦੇ ਸਮਾਂਬੱਧ ਹੱਲ ਲਈ ਜਲਦ ਤੋਂ ਜਲਦ ਇੱਕ ਵਿਆਪਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨੇ ਇੱਕ ਰਸਮੀ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਾਡਰ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਅਹਿਮ ਵਿੱਤੀ ਅਤੇ ਪ੍ਰਸ਼ਾਸਕੀ ਮੁੱਦੇ ਉਠਾਏ ਗਏ। ਆਪਣੀਆਂ ਪ੍ਰਮੁੱਖ ਵਿੱਤੀ ਮੰਗਾਂ ਵਿੱਚ ਐਸੋਸੀਏਸ਼ਨ ਨੇ ਆਈ.ਏ.ਐੱਸ. ਅਤੇ ਪੀ.ਸੀ.ਐੱਸ. (ਜੁਡੀਸ਼ੀਅਲ) ਅਧਿਕਾਰੀਆਂ ਨਾਲ ਪਹਿਲਾਂ ਵਾਂਗ ਸਮਾਨਤਾ ਬਹਾਲ ਕਰਨ ਅਤੇ ਮੌਜੂਦਾ ਤਰੁੱਟੀ, ਜਿਸ ਕਾਰਨ ਉਨ੍ਹਾਂ ਦੇ ਐਂਟਰੀ-ਲੈਵਲ ਪੇਅ ਸਕੇਲ ਨੂੰ ਘਟਾ ਕੇ ਲੈਵਲ 9 ਕਰ ਦਿੱਤਾ ਗਿਆ ਹੈ, ਨੂੰ ਦੂਰ ਕਰਦਿਆਂ ਸ਼ੁਰੂਆਤੀ ਤਨਖ਼ਾਹ ਸਕੇਲ (ਐਂਟਰੀ-ਲੈਵਲ ਪੇਅ ਸਕੇਲ) ਮੁੜ 56,100 ਰੁਪਏ ਕਰਨ ਦੀ ਮੰਗ ਰੱਖੀ। ਐਸੋਸੀਏਸ਼ਨ ਨੇ ਪਰਖ ਕਾਲ (ਪ੍ਰੋਬੇਸ਼ਨ) ਦੌਰਾਨ ਸ਼ੁਰੂਆਤੀ ਨਿਯੁਕਤੀਆਂ ਨੂੰ ਬਿਨਾਂ ਭੱਤਿਆਂ ਦੇ ਸਿਰਫ਼ ਬੁਨਿਆਦੀ ਤਨਖ਼ਾਹ ਤੱਕ ਸੀਮਤ ਰੱਖਣ ਵਾਲੀਆਂ ਹਦਾਇਤਾਂ ਵਾਪਸ ਲੈਣ ਅਤੇ ਪ੍ਰਭਾਵਿਤ ਬੈਚਾਂ ਨੂੰ ਪਿਛਲੀ ਮਿਤੀ ਤੋਂ ਬਕਾਏ ਦੇਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਕਾਡਰ ਵਿੱਚ ਲੰਮੇ ਸਮੇਂ ਤੋਂ ਪੈਦਾ ਹੋਈ ਖੜੋਤ ਨੂੰ ਦੂਰ ਕਰਨ ਲਈ ਡਾਇਨਾਮਿਕ ਅਸ਼ੋਰਡ ਕਰੀਅਰ ਪ੍ਰੋਗਰੈਸ਼ਨ (ਡੀ.ਏ.ਸੀ.ਪੀ.) ਸਕੀਮ ਬਹਾਲ ਕਰਨ ਦੇ ਨਾਲ-ਨਾਲ 6ਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ ਭੱਤੇ (ਡੀ.ਏ.) ਦਾ ਬਕਾਇਆ ਤੁਰੰਤ ਜਾਰੀ ਕਰਨ 'ਤੇ ਜ਼ੋਰ ਦਿੱਤਾ ਗਿਆ। ਕਾਡਰ ਪ੍ਰਬੰਧਨ ਅਤੇ ਤਰੱਕੀ ਦੇ ਮੌਕਿਆਂ ਬਾਰੇ ਵਫ਼ਦ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਪੀ.ਸੀ.ਐਸ. ਅਧਿਕਾਰੀਆਂ ਨੂੰ ਸਮੇਂ ਸਿਰ ਆਈ.ਏ.ਐਸ.  ਕਾਡਰ ਵਿੱਚ ਪਦਉੱਨਤ ਕਰਨ ਲਈ ਇੱਕ ਸੁਚਾਰੂ ਪ੍ਰਣਾਲੀ ਸਥਾਪਤ ਕੀਤੀ ਜਾਵੇ ਅਤੇ ਤਰੱਕੀਆਂ ਸਬੰਧੀ ਬੈਕਲਾਗ ਨੂੰ ਰੋਕਣ ਲਈ ਹਰ ਸਾਲ ਭਰਤੀ ਦਾ ਇੱਕ ਨਿਸ਼ਚਿਤ ਕਲੰਡਰ ਲਾਗੂ ਕੀਤਾ ਜਾਵੇ। ਮੈਮੋਰੰਡਮ ਵਿੱਚ ਪੀ.ਸੀ.ਐਸ. ਕਾਡਰ ਲਈ ਤਰੱਕੀ ਦੇ ਮੌਕੇ ਸੁਰੱਖਿਅਤ ਰੱਖਣ ਲਈ ਨਾਨ-ਸਟੇਟ ਸਿਵਲ ਸੇਵਾਵਾਂ ਅਧਿਕਾਰੀਆਂ ਤੋਂ ਆਈ.ਏ.ਐਸ. ਵਿੱਚ ਵਿਕਲਪਿਕ ਨਿਯੁਕਤੀਆਂ ਨੂੰ ਨਿਯਮਤ ਕਰਨ ਦੀ ਲੋੜ ਨੂੰ ਵੀ ਉਜਾਗਰ ਕੀਤਾ ਗਿਆ। ਐਸੋਸੀਏਸ਼ਨ ਨੇ ਅੰਦਰੂਨੀ ਤਰੱਕੀਆਂ ਲਈ ਯੋਗਤਾ ਸੇਵਾ ਸਾਲਾਂ ਵਿੱਚ ਪ੍ਰਵਾਨਿਤ ਕਟੌਤੀ ਸਬੰਧੀ ਨੋਟੀਫਿਕੇਸ਼ਨਾਂ ਦੇ ਤੁਰੰਤ ਜਾਰੀ ਕਰਨ ਦੇ ਨਾਲ-ਨਾਲ ਨਿਰਧਾਰਤ ਵਿਭਾਗੀ ਅਤੇ ਵਿਭਾਗ ਮੁਖੀ ਦੇ ਅਹੁਦਿਆਂ ’ਤੇ ਪੀ.ਸੀ.ਐਸ. ਅਧਿਕਾਰੀਆਂ ਦੀ ਢੁਕਵੀਂ ਤਾਇਨਾਤੀ ਦੀ ਵੀ ਮੰਗ ਕੀਤੀ। ਐਸੋਸੀਏਸ਼ਨ ਨੇ ਪੀਸੀਐਸ (ਈਬੀ) ਸੇਵਾ ਨਿਯਮਾਂ ਦੀ ਸਮੀਖਿਆ ਕਰ ਰਹੀ ਕਮੇਟੀ ਵਿੱਚ ਸੀਨੀਅਰ ਪੀਸੀਐਸ ਅਧਿਕਾਰੀਆਂ ਦੀ ਢੁਕਵੀਂ ਨੁਮਾਇੰਦਗੀਅ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਡਰ ਦੇ ਵਿਆਪਕ ਹਿੱਤਾਂ ਦੀ ਸਹੀ ਢੰਗ ਨਾਲ ਰਾਖੀ ਕੀਤੀ ਜਾ ਸਕੇ। ਇੱਕ ਕੁਸ਼ਲ ਅਤੇ ਪ੍ਰੇਰਿਤ ਅਫ਼ਸਰਸ਼ਾਹੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਕਾਡਰ ਦੀਆਂ ਜਾਇਜ਼ ਪ੍ਰਸ਼ਾਸਕੀ ਅਤੇ ਵਿੱਤੀ ਸਮੱਸਿਆਵਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਵਿੱਤ ਸ਼ੌਕਤ ਅਹਿਮਦ ਪਰੇ, ਵਿਸ਼ੇਸ਼ ਸਕੱਤਰ (ਪ੍ਰਸੋਨਲ) ਉਪਕਾਰ ਸਿੰਘ ਅਤੇ ਪੀਸੀਐਸ ਆਫੀਸਰਜ਼ ਐਸੋਸੀਏਸ਼ਨ ਦੇ ਮੈਂਬਰ ਸਕੱਤਰ ਸਿੰਘ ਬੱਲ, ਸੁਖਪ੍ਰੀਤ ਸਿੱਧੂ, ਹਰਜੀਤ ਸਿੰਘ ਸਿੱਧੂ, ਅਵਿਕੇਸ਼ ਗੁਪਤਾ, ਵਿਕਾਸ ਹੀਰਾ, ਜਗਦੀਪ ਸਹਿਗਲ, ਦੀਪਾਂਕਰ ਗਰਗ ਅਤੇ ਰਿਸ਼ਬ ਬਾਂਸਲ ਹਾਜ਼ਰ ਸਨ।

Have something to say? Post your comment

More in Chandigarh

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

ਮਾਨ ਸਰਕਾਰ ਨੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ