Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

November 04, 2026 10:57 PM
SehajTimes

ਚੰਡੀਗੜ੍ਹ :  ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸੇਵਾ ਨਾਲ ਸਬੰਧਤ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਟਰਾਂਸਪੋਰਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨੀ ਜਾਂਚ ਦੀ ਲੋੜ ਵਾਲੇ ਮੁੱਦਿਆਂ ਨੂੰ ਵੀ  ਸਮਰਪਿਤ ਵਿਧੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਸੁਚੱਜੇ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ। ਕਾਨੂੰਨੀ ਮੁਲਾਂਕਣ ਦੀ ਲੋੜ ਵਾਲੇ ਗੁੰਝਲਦਾਰ ਸੇਵਾ-ਸਬੰਧੀ ਮਾਮਲਿਆਂ ਲਈ ਵਿੱਤ ਮੰਤਰੀ ਨੇ ਵਿਭਾਗ ਨੂੰ ਐਡਵੋਕੇਟ ਜਨਰਲ (ਏ.ਜੀ.) ਦੇ ਦਫ਼ਤਰ ਨਾਲ ਸਮਰਪਿਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਮਾਮਲਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲੱਭੇ ਜਾ ਸਕਣ। ਪਨਬਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਨੁਮਾਇੰਦਗੀ ਕਰਦਿਆਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ ਵੱਲੋਂ ਮੀਟਿੰਗ ਦੌਰਾਨ ਟਰਾਂਸਪੋਰਟ ਵਰਕਰਾਂ ਦੀਆਂ ਮੁੱਖ ਮੰਗਾਂ ਅਤੇ ਸਮੱਸਿਆਵਾਂ ਨੂੰ ’ਤੇ ਪੇਸ਼ ਕੀਤਾ ਗਿਆ।

Have something to say? Post your comment

More in Chandigarh

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

ਮਾਨ ਸਰਕਾਰ ਨੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ