Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Chandigarh

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

November 05, 2026 10:35 PM
SehajTimes

ਚੰਡੀਗੜ੍ਹ :  ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ। ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪਹਿਲਾਂ ਰਾਜ ਵਿੱਚ 25,332 ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ 39 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25,371 ਹੋ ਗਈ ਹੈ। ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤਾ ਗਿਆ ਹੈ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਹਰਿਆਣਾ ਵਿੱਚ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ