Friday, November 06, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Haryana

ਮਧੂ-ਮੱਖੀ ਪਾਲਕਾਂ ਨੂੰ ਵੱਡੀ ਸੌਗਾਤ, ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਮਧੂ-ਮੱਖੀ ਪਾਲਣ ਸ਼ਾਮਲ; ਪ੍ਰਤੀ ਕਲੋਨੀ ਅਤੇ ਬਾਕਸ ਮਿਲੇਗਾ 1,250 ਰੁਪਏ ਦਾ ਬੀਮਾ ਕਵਰ

November 06, 2026 02:38 PM
SehajTimes

ਝੋਨੇ ਦੀ ਖਰੀਦ ਤਹਿਤ ਹੁਣ ਤੱਕ 43 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ, 2.88 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 9,880 ਕਰੋੜ ਰੁਪਏ ਦੀ ਰਕਮ ਟਰਾਂਸਫਰ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਅਤੇ ਉਨ੍ਹਾਂ ਨੂੰ ਕੁਦਰਤੀ ਆਫ਼ਤਾਂ ਤੇ ਵੱਖ-ਵੱਖ ਜੋਖਮਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਡਬਲ ਇੰਜਣ ਸਰਕਾਰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਕਦਮ 'ਤੇ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਇਸੇ ਦਿਸ਼ਾ ਵਿੱਚ ਮਧੂ-ਮੱਖੀ ਪਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮਧੂ-ਮੱਖੀ ਪਾਲਣ ਨੂੰ ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਹੁਣ ਮਧੂ-ਮੱਖੀ ਪਾਲਕਾਂ ਨੂੰ ਪ੍ਰਤੀ ਕਲੋਨੀ ਅਤੇ ਪ੍ਰਤੀ ਬਾਕਸ ਸਿਰਫ਼ 50 ਰੁਪਏ ਪ੍ਰੀਮੀਅਮ ਦੇਣਾ ਪਵੇਗਾ, ਜਿਸ ਦੇ ਬਦਲੇ ਉਨ੍ਹਾਂ ਨੂੰ ਪ੍ਰਤੀ ਕਲੋਨੀ ਅਤੇ ਬਾਕਸ 1,250 ਰੁਪਏ ਦਾ ਬੀਮਾ ਕਵਰ ਮਿਲੇਗਾ। ਇਸ ਯੋਜਨਾ ਤਹਿਤ ਮਧੂ-ਮੱਖੀ ਪਾਲਕ ਵੱਧ ਤੋਂ ਵੱਧ 6 ਲੱਖ 25 ਹਜ਼ਾਰ ਰੁਪਏ ਤੱਕ ਦਾ ਬੀਮਾ ਕਲੇਮ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਧੂ-ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਸ਼ਹਿਦ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਦਿਵਾਉਣ ਲਈ ਵੀ ਵਚਨਬੱਧ ਹੈ। ਇਸੇ ਉਦੇਸ਼ ਨਾਲ 16 ਅਗਸਤ, 2025 ਨੂੰ ਕੁਰੂਕਸ਼ੇਤਰ ਵਿਖੇ ਸ਼ਹਿਦ ਨੂੰ ਭਾਵਾਂਤਰ ਭਰਪਾਈ ਯੋਜਨਾ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ 27 ਸਤੰਬਰ, 2025 ਨੂੰ ਲਾਗੂ ਕਰ ਦਿੱਤਾ ਗਿਆ। ਇਸ ਯੋਜਨਾ ਤਹਿਤ ਸ਼ਹਿਦ ਦਾ ਸੁਰੱਖਿਅਤ ਮੁੱਲ 120 ਰੁਪਏ ਪ੍ਰਤੀ ਕਿਲੋਗ੍ਰਾਮ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਬਜਟ ਭਾਸ਼ਣ 2026-27 ਵਿੱਚ 7 ਮਾਰਚ, 2026 ਨੂੰ ਮਧੂ-ਮੱਖੀ ਪਾਲਣ ਨੂੰ ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਸੀ। ਹੁਣ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮਧੂ-ਮੱਖੀ ਪਾਲਣ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਇਸ ਨਾਲ ਮਧੂ-ਮੱਖੀ ਪਾਲਕਾਂ ਨੂੰ ਕੁਦਰਤੀ ਆਫ਼ਤਾਂ ਅਤੇ ਹੋਰ ਜੋਖਮਾਂ ਕਾਰਨ ਹੋਣ ਵਾਲੇ ਸੰਭਾਵਿਤ ਨੁਕਸਾਨ ਦੇ ਵਿਰੁੱਧ ਆਰਥਿਕ ਸੁਰੱਖਿਆ ਮਿਲੇਗੀ ਅਤੇ ਸੂਬੇ ਵਿੱਚ ਮਧੂ-ਮੱਖੀ ਪਾਲਣ ਨੂੰ ਇੱਕ ਲਾਹੇਵੰਦ ਕਾਰੋਬਾਰ ਵਜੋਂ ਉਤਸ਼ਾਹਿਤ ਕੀਤਾ ਜਾਵੇਗਾ।

43 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 9,880 ਕਰੋੜ ਰੁਪਏ ਦਾ ਭੁਗਤਾਨ

ਮੁੱਖ ਮੰਤਰੀ ਨੇ ਸੂਬੇ ਵਿੱਚ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਵਿੱਚ ਖਰੀਫ਼ ਖਰੀਦ ਸੀਜ਼ਨ ਦੌਰਾਨ ਬੀਤੀ 29 ਸਤੰਬਰ ਤੋਂ 278 ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ, ਜੋ 15 ਨਵੰਬਰ ਤੱਕ ਜਾਰੀ ਰਹੇਗੀ। ਕਿਸਾਨਾਂ ਤੋਂ ਕਾਮਨ ਝੋਨੇ ਦੀ ਖਰੀਦ 2,441 ਰੁਪਏ ਪ੍ਰਤੀ ਕੁਇੰਟਲ ਅਤੇ ਗ੍ਰੇਡ-ਏ ਝੋਨੇ ਦੀ ਖਰੀਦ 2,461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 5 ਨਵੰਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 43 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, 37 ਲੱਖ 20 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਅਤੇ ਸਮਾਂਬੱਧ ਤਰੀਕੇ ਨਾਲ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸੇ ਦਾ ਨਤੀਜਾ ਹੈ ਕਿ ਹੁਣ ਤੱਕ 2 ਲੱਖ 88 ਹਜ਼ਾਰ 102 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 9,880 ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ।

Have something to say? Post your comment

More in Haryana

ਧਨਤੇਰਸ ਮੌਕੇ ਹਰਿਆਣਾ ਦੇ ਲੱਖਾਂ ਲਾਭਪਾਤਰੀਆਂ ਨੂੰ ਸੌਗਾਤ

ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਕਰ ਰਹੀ ਹੈ ਗੁੰਮਰਾਹਕੁੰਨ ਪ੍ਰਚਾਰ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ