Friday, November 06, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

November 06, 2026 07:05 PM
SehajTimes

ਕਿਹਾ, ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਟਰੇਨ ਦੇ ਸੁਰੱਖਿਅਤ ਬਚਾਏ ਯਾਤਰੀ ਰੇਲਵੇ ਵੱਲੋਂ ਨਵੀਂ ਟਰੇਨ ‘ਚ ਰਵਾਨਾ

ਸਰਾਏ ਬਨਜਾਰਾ (ਰਾਜਪੁਰਾ, ਪਟਿਆਲਾ) : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਭਾਰਤੀ ਰੇਲਵੇ ਦੀ ਟਰੇਨ ਦੇ ਕੁਝ ਡੱਬਿਆਂ ਨੂੰ ਅੱਜ ਦੁਪਹਿਰ ਰਾਜਪੁਰਾ-ਅੰਬਾਲਾ-ਦਿੱਲੀ ਰੇਲ ਮਾਰਗ ’ਤੇ ਸਰਾਏ ਬਨਜਾਰਾ ਰੇਲਵੇ ਸਟੇਸ਼ਨ ਨੇੜੇ ਅੱਗ ਲੱਗਣ ਦੀ ਘਟਨਾ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰੀਆਂ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਮੁਸਤੈਦੀ ਦਿਖਾਈ। ਯਾਤਰੀਆਂ ਦੀ ਸਿਹਤ ਜਾਂਚ ਲਈ ਸਰਾਏ ਬਨਜਾਰਾ ਸਟੇਸ਼ਨ ‘ਤੇ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ। ਡਾ. ਹਿਮਾਂਸ਼ੂ ਅਗਰਵਾਲ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪਿੰਡ ਸਰਾਏ ਬਨਜਾਰਾ ਦੇ ਵਸਨੀਕਾਂ ਨੇ ਤੁਰੰਤ ਫੁਰਤੀ ਦਿਖਾਈ ਅਤੇ ਸਿਵਲ ਪ੍ਰਸ਼ਾਸਨ, ਪੁਲਿਸ, ਫਾਇਰ ਬ੍ਰਿਗੇਡ ਅਤੇ ਰੇਲਵੇ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਸਦਕਾ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਟੀਮਾਂ ਅਤੇ ਸਥਾਨਕ ਲੋਕਾਂ ਦੀ ਹਿੰਮਤ, ਦਲੇਰੀ ਤੇ ਟੀਮ ਭਾਵਨਾ ਸਦਕਾ ਇੱਕ ਵੱਡਾ ਹਾਦਸਾ ਟਲ ਗਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਉਨ੍ਹਾਂ ਨੇ ਰੇਲਵੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੇਲਵੇ ਨੇ ਟਰੇਨ ਵਿੱਚ ਸਫ਼ਰ ਕਰ ਰਹੇ ਤੇ ਸੁਰੱਖਿਅਤ ਬਚਾਏ ਯਾਤਰੀਆਂ ਨੂੰ ਉਨ੍ਹਾਂ ਦੇ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਹੈ, ਜਿਸ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਕੋਈ ਚਿੰਤਾ ਨਾ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਪਹਿਰ ਕਰੀਬ 1.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਡੀ.ਐਮ. ਰਾਜਪੁਰਾ ਰਵਿੰਦਰ ਸਿੰਘ, ਐਸ.ਪੀ. ਬਿਕਰਮ ਬਰਾੜ, ਡੀ.ਐਸ.ਪੀ. ਮਨਜੀਤ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਐਮਰਜੈਂਸੀ ਸੇਵਾਵਾਂ ਤੇ ਹਸਪਤਾਲਾਂ ਨੂੰ ਚੌਕਸ ਕੀਤਾ। ਉਨ੍ਹਾਂ ਇਸ ਮੁਸ਼ਕਲ ਘੜੀ ਵਿੱਚ ਸਥਾਨਕ ਵਸਨੀਕਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਦਿਖਾਈ ਗਈ ਹਿੰਮਤ ਅਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਸਭ ਦਾ ਧੰਨਵਾਦ ਕੀਤਾ। ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਦੱਸਿਆ ਕਿ ਰਾਜਪੁਰਾ ਦੇ ਐਸ.ਪੀ. ਅਤੇ ਡੀ.ਐਸ.ਪੀ. ਸਮੇਤ ਜੀ.ਆਰ.ਪੀ. ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਕੇ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟ ਗਈਆਂ ਸਨ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉੱਤਰੀ ਰੇਲਵੇ ਦੇ ਅੰਬਾਲਾ ਡਵੀਜ਼ਨ ਦੇ ਮੰਡਲ ਰੇਲਵੇ ਮੈਨੇਜਰ ਵਿਨੋਦ ਭਾਟੀਆ ਨੇ ਰੇਲਵੇ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਘਟਨਾ ਸਥਾਨ ਦਾ ਦੌਰਾ ਕਰਦਿਆਂ ਦੱਸਿਆ ਕਿ ਟਰੇਨ ਵਿੱਚ ਕਰੀਬ 1500 ਯਾਤਰੀ ਸਫ਼ਰ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਰੇਲਵੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਸਰਗਰਮ ਕੀਤਾ ਗਿਆ ਅਤੇ ਲੋਕੋ ਪਾਇਲਟ, ਗਾਰਡ ਤੇ ਹੋਰ ਸਟਾਫ਼ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ਪ੍ਰਭਾਵਿਤ ਡੱਬੇ ਨੂੰ ਬਾਕੀ ਡੱਬਿਆਂ ਤੋਂ ਵੱਖ ਕਰ ਦਿੱਤਾ। ਵਿਨੋਦ ਭਾਟੀਆ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਟਰੈਕ ਦੇ ਦੋਵੇਂ ਪਾਸੇ ਆਵਾਜਾਈ ਰੋਕ ਦਿੱਤੀ ਗਈ ਸੀ, ਤਾਂ ਜੋ ਕੋਈ ਵੀ ਯਾਤਰੀ ਘਬਰਾਹਟ ਵਿੱਚ ਡੱਬਿਆਂ ਤੋਂ ਬਾਹਰ ਛਾਲ ਨਾ ਮਾਰੇ। ਹੁਣ ਅੱਗ ਪ੍ਰਭਾਵਿਤ ਡੱਬਿਆਂ ਨੂੰ ਟਰੈਕ ਤੋਂ ਹਟਾਉਣ ਅਤੇ ਰੇਲ ਆਵਾਜਾਈ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਹਰਿਆਣਾ ਵਿੱਚ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼