Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਕੈਪਟਨ ਦਾ ਕਰਜ਼ਾ ਮੁਆਫ਼ੀ ਦਾ ਐਲਾਨ ਗੋਂਗਲੂਆਂ ਤੋਂ ਮਿੱਟੀ ਝਾੜਨ ਬਰਾਬਰ : ਸੰਧਵਾਂ

July 15, 2021 07:35 PM
SehajTimes

ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕੇਵਲ 590 ਕਰੋੜ ਰੁਪਏ ਦਾ ਕਰਜਾ ਮੁਆਫੀ ਦੇ ਫੈਸਲੇ ਨੂੰ ਵਿਧਾਨ ਸਭਾ ਚੋਣਾਂ ਦੇਖਦਿਆਂ  'ਗੋਗਲੂਆਂ ਤੋਂ ਮਿੱਟੀ ਝਾੜਨਾ' ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲਾਂ ਵਿੱਚ ਕਰਜਾ ਮੁਆਫੀ ਦੇ ਫੈਸਲੇ ਹੀ ਕੀਤੇ ਹਨ, ਪਰ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੀ ਥਾਂਈਂ ਕਾਂਗਰਸੀਆਂ ਦੇ ਹੀ ਕਰਜੇ ਮੁਆਫ ਕੀਤੇ ਹਨ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾ ਵੇਲੇ ਪੰਜਾਬ ਦੇ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜੇ ਕੈਬਨਿਟ ਦੀ ਪਹਿਲੀ ਮੀਟਿੰਗ 'ਚ ਮੁਆਫ ਕਰਨ ਦਾ ਵਾਅਦਾ ਕੀਤਾ ਸੀ, ਪਰ ਅਫਸੋਸ ਦੀ ਗੱਲ ਕਿ ਕਾਂਗਰਸ ਸਰਕਾਰ ਦਾ ਸਮਾਂ ਖਤਮ ਹੋ ਰਿਹਾ ਹੈ ਅਤੇੇ ਮੁੱਖ ਮੰਤਰੀ ਕਰਜਾ ਮੁਆਫੀ ਦੇ ਫੈਸਲੇ ਹੀ ਕਰ ਰਹੇ ਹਨ। ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜਾ ਮੁਆਫ ਕਰਨ ਦਾ ਐਨਾਨ ਕੀਤਾ 'ਜੋ ਊਠ ਦੇ ਮੂੰਹ ਜੀਰਾ ਦੇਣ' ਦੇ ਬਰਾਬਰ ਹੈ। ਉਨ੍ਹਾਂ ਦੱਸਿਆ ਕਿ ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜਾ ਹੈ, ਪਰ ਕਾਂਗਰਸ ਸਰਕਾਰ ਵੱਲੋਂ ਕੀਤੇ ਐਲਾਨ ਅਨੁਸਾਰ ਇੱਕ ਖੇਤ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜਾ ਹੀ ਮੁਆਫ ਹੋਵੇਗਾ ਅਤੇ ਪਰਿਵਾਰ ਦੇ ਸਿਰ 'ਤੇ ਕਰੀਬ 57,000 ਰੁਪਏ ਦੇ ਕਰਜੇ ਦੀ ਤਲਵਾਰ ਲਟਕੀ ਰਹੇਗੀ। ਇਸ ਕਰਜਾ ਮੁਆਫੀ ਦੇ ਐਲਾਨ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਹਿੰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚੋਂ ਵਸੂਲੀ ਜਾਂਦੀ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕੀਤਾ ਸੀ। ਇਸ ਵਾਧੇ ਨਾਲ ਕੈਪਟਨ ਸਰਕਾਰ ਨੇ ਖੇਤ ਮਜਦੂਰਾਂ ਦੇ ਕਰਜਾ ਮੁਆਫੀ ਦੇ ਨਾਂਅ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ, ਪਰ ਕਰਜਾ ਕੇਵਲ 590 ਕਰੋੜ ਦਾ ਹੀ ਮੁਆਫ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜਾ ਮੁਆਫ ਕੀਤਾ, ਜਦੋਂ ਕਿ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਦਾ ਕਰੀਬ 80 ਲੱਖ ਦਾ ਕਰਜਾ ਚਾਰ ਸਾਲ ਪਹਿਲਾਂ ਹੀ ਮੁਆਫ ਕਰ ਦਿੱਤਾ ਸੀ। ਜਿਸ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਸਹੂਲਤਾਂ ਦੇਣ ਵਿੱਚ ਮਜਦੂਰਾਂ ਅਤੇ ਕਿਸਾਨਾਂ ਨਾਲ ਪੱਖਪਾਤ ਕਰਦੀ ਹੈ। ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜੇ ਪੂਰੀ ਤਰ੍ਹਾਂ ਮੁਆਫ ਕਰਨ।
 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ