Friday, November 06, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Majha

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

November 06, 2026 08:38 PM
SehajTimes

ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ

ਅੰਮ੍ਰਿਤਸਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਸਿੰਘ ਵਾਸੀ ਘਨੁਪੁਰ, ਅੰਮ੍ਰਿਤਸਰ, ਪਰਮਜੀਤ ਸਿੰਘ ਤੇ ਕਮਲਪਾਲ ਸਿੰਘ ਦੋਵੇਂ ਵਾਸੀ ਰਾਜਾਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਿਨ੍ਹਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਪਰਮਜੀਤ ਸਿੰਘ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਤਿੰਨ ਕੇਸ ਦਰਜ ਹਨ। ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਨੇ ਨਸ਼ੇ ਦੀ ਸਪਲਾਈ ਵਿੱਚ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਹੈਂਡਲਰ ਲੋਪੋਕੇ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਹੈਰੋਇਨ ਦੀਆਂ ਖੇਪਾਂ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ, ਜਿਨ੍ਹਾਂ ਨੂੰ ਉਹ ਅੱਗੇ ਆਪਣੇ ਕਾਰਕੁਨਾਂ ਰਾਹੀਂ ਹੋਰ ਧਿਰਾਂ ਨੂੰ ਸਪਲਾਈ ਕਰਦਾ ਸੀ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਵਿਦੇਸ਼ ਬੈਠੇ ਹੈਂਡਲਰ ਦੇ ਚਾਰ ਸਾਥੀਆਂ ਨੇ ਲੋਪੋਕੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੰਮ੍ਰਿਤਸਰ-ਲੋਪੋਕੇ ਰੋਡ 'ਤੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਹੇ ਹਨ। ਪੁਲੀਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਅਤੇ ਭਾਰਤਮਾਲਾ ਹਾਈਵੇਅ ਪੁਲ ਨੇੜੇ ਸਾਹਿਲ ਸਿੰਘ, ਪਰਮਜੀਤ ਸਿੰਘ, ਕਮਲਪਾਲ ਸਿੰਘ ਅਤੇ ਉਨ੍ਹਾਂ ਦੇ ਚੌਥੇ ਨਾਬਾਲਗ ਸਾਥੀ ਨੂੰ 36 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲੱਗਾ ਕੇ ਪੂਰੇ ਨੈੱਟਵਰਕ ਦਾ ਖਾਤਮਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.), ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਮਿਤੀ 06-11-2026 ਨੂੰ ਐੱਫ.ਆਈ.ਆਰ. ਨੰਬਰ 72 ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ