Friday, November 06, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

November 06, 2026 08:39 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
ਯੁੱਧ ਨਸ਼ਿਆਂ ਵਿਰੁੱਧ ਦੇ 615ਵੇਂ ਦਿਨ 36.5 ਕਿਲੋ ਹੈਰੋਇਨ ਸਮੇਤ 131 ਨਸ਼ਾ ਤਸਕਰ ਕਾਬੂ

ਚੰਡੀਗੜ੍ਹ :  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 545 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 290ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 202ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,889 ਹੋ ਗਈ ਹੈ। ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 615ਵੇਂ ਦਿਨ ਵੀ ਜਾਰੀ ਰੱਖਦਿਆਂ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 36.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 121 ਕਿਲੋ ਭੁੱਕੀ, 4206 ਨਸ਼ੀਲੀਆਂ ਗੋਲੀਆਂ ਅਤੇ 17,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 615 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 91,432 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ