Friday, November 06, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

November 06, 2026 08:49 PM
SehajTimes

ਚੰਡੀਗੜ੍ਹ :  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿੱਚ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚਾਰੂ, ਬਿਨਾਂ ਕਿਸੇ ਦਿੱਕਤ ਅਤੇ ਕਿਸਾਨ-ਪੱਖੀ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ, ਜੋ ਕਿ ਪੰਜਾਬ ਸਰਕਾਰ ਦੀ ਕੁਸ਼ਲ ਖਰੀਦ ਪ੍ਰਣਾਲੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਲਿਫਟਿੰਗ 110 ਐਲ.ਐਮ.ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਤੇਜ਼ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਤਾਜ਼ੀ ਆਮਦ ਲਈ ਖਾਲੀ ਰਹਿਣ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ। ਸ੍ਰੀ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 33000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100.89 ਫੀਸਦੀ ਬਣਦੀ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਨਿਰਵਿਘਨ ਖਰੀਦ, ਸਮੇਂ ਸਿਰ ਲਿਫਟਿੰਗ ਅਤੇ ਤੁਰੰਤ ਅਦਾਇਗੀ ਨੂੰ ਯਕੀਨੀ ਬਣਾ ਰਿਹਾ ਹੈ।

Have something to say? Post your comment

More in Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ