Friday, November 06, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

November 06, 2026 08:55 PM
SehajTimes

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ, ਬਰਨਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘ, ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ, ਇੰਸਪੈਕਟਰ/ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ।
ਰਿਸ਼ਵਤ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ