Saturday, November 07, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

November 06, 2026 09:47 PM
SehajTimes

ਖਰੜ, : ਅੱਜ ਰਾਮ ਭਵਨ, ਖਰੜ ਵਿਖੇ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨੂੰ ਸਲਾਮ ਕਰਦਿਆਂ ਉਨ੍ਹਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਵਿਸ਼ੇਸ਼ ਇਨਸੈਂਟਿਵ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਖਰੜ ਦੇ ਦੋਵੇਂ ਬਲਾਕ ਖਰੜ-1 ਅਤੇ ਮਾਜਰੀ ਦੀਆਂ ਆਂਗਣਵਾੜੀ ਵਰਕਰਾਂ ਵੱਡੀ ਗਿਣਤੀ ਵਿੱਚ ਮੌਜੂਦ ਰਹੀਆਂ। 
ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਨੇ ਆਂਗਣਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਨੇ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਉਣ ਵਿੱਚ ਆਂਗਣਵਾੜੀ ਵਰਕਰਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੰਮ ਕਰਨ ਵਾਲੀਆਂ ਇਨ੍ਹਾਂ ਵਰਕਰਾਂ ਦੀ ਮਿਹਨਤ ਕਾਬਿਲ-ਏ-ਤਾਰੀਫ਼ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਬਣਦਾ ਮਾਣ-ਸਤਿਕਾਰ ਦੇਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਸੀ ਡੀ ਪੀ ਓ ਬਲਾਕ ਖਰੜ-1 ਗੁਰਸਿਮਰਨ ਕੌਰ ਨੇ ਦੱਸਿਆ ਕਿ ਹਲਕਾ ਖਰੜ ਵਿੱਚ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਗਭਗ 90 ਹਜ਼ਾਰ ਫਾਰਮ ਭਰੇ ਗਏ ਹਨ। ਇਸ ਕੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਦੋਵੇਂ ਬਲਾਕਾਂ ਦੀਆਂ ਕੁੱਲ 230 ਆਂਗਣਵਾੜੀ ਵਰਕਰਾਂ ਨੂੰ ਸਰਕਾਰ ਵੱਲੋਂ ਪ੍ਰਤੀ ਫਾਰਮ 25 ਰੁਪਏ ਦੇ ਹਿਸਾਬ ਨਾਲ ਇਨਸੈਂਟਿਵ ਦਿੱਤਾ ਜਾ ਰਿਹਾ ਹੈ। ਦੋਵੇਂ ਬਲਾਕਾਂ ਲਈ ਲਗਭਗ 21,78,450 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜੋ ਅੱਜ ਹੀ ਸਬੰਧਤ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਬਲਾਕ ਖਰੜ-1 ਦੀਆਂ ਆਂਗਣਵਾੜੀ ਵਰਕਰਾਂ ਲਈ ਲਗਭਗ 12,97,550 ਰੁਪਏ ਅਤੇ ਬਲਾਕ ਮਾਜਰੀ ਲਈ ਲਗਭਗ 8,80,900 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕਾ ਖਰੜ ਵਿੱਚ ਆਂਗਣਵਾੜੀ ਵਰਕਰ ਸੁਦਰਸ਼ਨ ਕੌਰ ਨੇ ਸਭ ਤੋਂ ਵੱਧ ਫਾਰਮ ਭਰਨ ਵਿੱਚ ਯੋਗਦਾਨ ਪਾਇਆ, ਜਿਸ ਦੇ ਬਦਲੇ ਉਨ੍ਹਾਂ ਨੂੰ 61,725 ਰੁਪਏ ਦਾ ਸਭ ਤੋਂ ਵੱਧ ਇਨਸੈਂਟਿਵ ਮਿਲੇਗਾ।

ਇਸ ਮੌਕੇ ਸੀਡੀਪੀਓ ਬਲਾਕ ਖਰੜ-1 ਗੁਰਸਿਮਰਨ ਕੌਰ, ਸੀਡੀਪੀਓ ਬਲਾਕ ਮਾਜਰੀ ਸੁਖਮਨੀਤ ਕੌਰ, ਸੁਪਰਵਾਈਜ਼ਰ ਹਰਪਿੰਦਰ ਕੌਰ, ਰਮਨਪ੍ਰੀਤ ਕੌਰ, ਪਰਮਜੀਤ ਕੌਰ, ਕੁਲਬੀਰ ਕੌਰ, ਮੀਡੀਆ ਇੰਚਾਰਜ ਬਲਜੀਤ ਸਿੰਘ, ਰਾਮ ਸਰੂਪ ਅਤੇ ਹੋਰ ਪਤਵੰਤੇ ਸੱਜਣਾਂ ਸਮੇਤ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਹਾਜ਼ਰ ਸਨ।

Have something to say? Post your comment

More in Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ