Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

November 07, 2026 10:41 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਹਨ੍ਹੇਰੇ 'ਤੇ ਚਾਨਣ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਲੋਕਾਂ ਦੇ ਜੀਵਨ ਵਿੱਚ ਅਮਨ, ਖੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਉਂਦੀ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਭਨਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ। ਸੱਚਾਈ ਅਤੇ ਭਾਈਚਾਰਕ ਸਾਂਝ ਦੇ ਮੁੱਖ ਮੁੱਲਾਂ 'ਤੇ ਜ਼ੋਰ ਦਿੰਦਿਆਂ ਸ. ਸੰਧਵਾਂ ਨੇ ਸੂਬਾ ਵਾਸੀਆਂ ਨੂੰ ਭਗਵਾਨ ਰਾਮ ਦੁਆਰਾ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਾਨਵਤਾ ਦੀ ਭਲਾਈ ਅਤੇ ਰਾਖੀ ਲਈ ਸਮਾਜ ਨੂੰ ਹਮੇਸ਼ਾ ਇੱਕਜੁੱਟ ਰਹਿਣਾ ਚਾਹੀਦਾ ਹੈ। ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਅਤੇ ਦੇਸ਼ ਵਿੱਚ ਅਮੀਰ ਸੱਭਿਆਚਾਰਕ ਵਿਰਸੇ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹੋਰ ਮਜ਼ਬੂਤ ਕਰਦਿਆਂ ਇਹ ਖੁਸ਼ੀਆਂ ਭਰਿਆ ਤਿਉਹਾਰ ਮਿਲ ਕੇ ਮਨਾਉਣ।

 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ