Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

November 07, 2026 10:44 PM
SehajTimes

ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ



ਚੰਡੀਗੜ੍ਹ : ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੀਵਾਲੀ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।" ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।" ਉਨ੍ਹਾਂ ਦੱਸਿਆ, "ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।" ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।"

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ