Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

November 07, 2026 10:46 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 616ਵੇਂ ਦਿਨ 129 ਨਸ਼ਾ ਤਸਕਰ 1.3 ਕਿਲੋ ਹੈਰੋਇਨ ਸਮੇਤ ਕਾਬੂ



ਚੰਡੀਗੜ੍ਹ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 523 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 291ਵੇਂ ਦਿਨ, ਪੁਲਿਸ ਟੀਮਾਂ ਨੇ 174 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,063 ਹੋ ਗਈ ਹੈ।

ਇਸ ਤੋਂ ਇਲਾਵਾ 148 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 616ਵੇਂ ਦਿਨ ਵੀ ਜਾਰੀ ਰੱਖਿਆ। ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1.3 ਕਿਲੋ ਹੈਰੋਇਨ, 5 ਕਿਲੋ ਭੁੱਕੀ, 558 ਨਸ਼ੀਲੀਆਂ ਗੋਲੀਆਂ ਅਤੇ  400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 616 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 91,612 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ