Monday, November 09, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Haryana

ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਪਿੰਡ ਵਾਸੀਆਂ ਨਾਲ ਮਨਾਈ ਦੀਵਾਲੀ

November 09, 2026 07:10 PM
SehajTimes

ਮੁੱਖ ਮੰਤਰੀ ਨੇ ਪਰਿਵਾਰ ਸਮੇਤ ਭਗਵਾਨ ਗਣੇਸ਼ ਅਤੇ ਮਾਂ ਲਕਸ਼ਮੀ ਦੀ ਪੂਜਾ-ਅਰਚਨਾ ਕਰ ਕੇ ਸੂਬਾ ਵਾਸੀਆਂ ਦੀ ਸੁੱਖ : ਸਮ੍ਰਿੱਧੀ ਦੀ ਕੀਤੀ ਕਾਮਨਾ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਣੇ ਪਰਿਵਾਰ ਨਾਲ ਮਨਾਇਆ। ਇਸ ਦੌਰਾਨ ਉਨ੍ਹਾਂ ਨੇ ਲਾਡਵਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਥਾਵਾਂ 'ਤੇ ਰੁਕ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਮੁੱਖ ਮੰਤਰੀ ਨੂੰ ਆਪਣੇ ਵਿਚਕਾਰ ਪਾ ਕੇ ਪਿੰਡਾਂ ਦੇ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਨੇ ਹਲਕਾ ਵਾਸੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਸੁੱਖ, ਸ਼ਾਂਤੀ ਅਤੇ ਸਮ੍ਰਿੱਧੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਦੀਪਾਵਲੀ ਦਾ ਤਿਉਹਾਰ ਹਨੇਰੇ 'ਤੇ ਚਾਨਣ, ਬੁਰਾਈ 'ਤੇ ਅੱਛਾਈ ਅਤੇ ਨਿਰਾਸ਼ਾ 'ਤੇ ਆਸ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਸੀ ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਨਾਲ ਮਿਲ-ਜੁਲ ਕੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ 'ਤੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪਰਿਵਾਰ ਸਮੇਤ ਭਗਵਾਨ ਗਣੇਸ਼ ਅਤੇ ਮਾਂ ਲਕਸ਼ਮੀ ਦੀ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕੀਤੀ ਅਤੇ ਸੂਬੇ ਦੇ ਨਾਲ-ਨਾਲ ਸੂਬਾ ਵਾਸੀਆਂ ਦੇ ਉੱਜਵਲ ਭਵਿੱਖ, ਸੁੱਖ-ਸਮ੍ਰਿੱਧੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

Have something to say? Post your comment

More in Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਕੀਤਾ ਨਮਨ

ਖੇਤੀਬਾੜੀ ਮੰਤਰੀ ਨੇ ਹਥੀਨ, ਹੋਡਲ, ਹਸਨਪੁਰ ਅਤੇ ਪਲਵਲ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਕਾਨੂੰਨੀ ਸੇਵਾਵਾਂ ਦਿਵਸ 'ਤੇ ਵਿਸ਼ੇਸ਼ ਪ੍ਰਚਾਰ ਵਾਹਨ ਕੀਤਾ ਰਵਾਨਾ

ਧਨਤੇਰਸ ਮੌਕੇ ਹਰਿਆਣਾ ਦੇ ਲੱਖਾਂ ਲਾਭਪਾਤਰੀਆਂ ਨੂੰ ਸੌਗਾਤ

ਮਧੂ-ਮੱਖੀ ਪਾਲਕਾਂ ਨੂੰ ਵੱਡੀ ਸੌਗਾਤ, ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਮਧੂ-ਮੱਖੀ ਪਾਲਣ ਸ਼ਾਮਲ; ਪ੍ਰਤੀ ਕਲੋਨੀ ਅਤੇ ਬਾਕਸ ਮਿਲੇਗਾ 1,250 ਰੁਪਏ ਦਾ ਬੀਮਾ ਕਵਰ

ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਕਰ ਰਹੀ ਹੈ ਗੁੰਮਰਾਹਕੁੰਨ ਪ੍ਰਚਾਰ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ