ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਭਗਵਾਨ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ਸੰਤ ਕਬੀਰ ਕੁਟੀਰ ਵਿਖੇ ਭਗਵਾਨ ਵਿਸ਼ਵਕਰਮਾ ਦੀ ਪੂਜਾ ਕਰ ਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਅਤੇ ਸੂਬਾ ਵਾਸੀਆਂ ਦੀ ਸੁੱਖ, ਸਮ੍ਰਿੱਧੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸ੍ਰਿਸ਼ਟੀ ਦੇ ਪਹਿਲੇ ਸ਼ਿਲਪਕਾਰ ਅਤੇ ਨਿਰਮਾਣ ਤੇ ਸਿਰਜਣਾ ਦੇ ਦੇਵਤਾ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਕਿਰਤ, ਹੁਨਰ, ਰਚਨਾਤਮਕਤਾ ਅਤੇ ਸਮਰਪਣ ਦਾ ਸੁਨੇਹਾ ਦਿੰਦੀਆਂ ਹਨ। ਭਗਵਾਨ ਵਿਸ਼ਵਕਰਮਾ ਦੀ ਕਿਰਪਾ ਨਾਲ ਸਭ ਦੇ ਜੀਵਨ ਵਿੱਚ ਉੱਨਤੀ ਅਤੇ ਸਮ੍ਰਿੱਧੀ ਆਵੇ ਅਤੇ ਸੂਬਾ ਲਗਾਤਾਰ ਵਿਕਾਸ ਦੇ ਰਾਹ 'ਤੇ ਅੱਗੇ ਵਧੇ। ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ 'ਤੇ ਸੂਬਾ ਵਾਸੀਆਂ ਨੂੰ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ ਦੀਆਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ।