Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

November 10, 2026 08:59 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ  ਨਾਲ ਖੜ੍ਹੀ ਹੈ: ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ

ਚੰਡੀਗੜ੍ਹ,  10 ਨਵੰਬਰ (ਪੰਜਾਬੀ ਸਹਿਜ ਟਾਈਮਜ਼) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ 11 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਉਮੀਦਵਾਰਾਂ ਵਿੱਚ ਪੰਜ ਕਲਰਕ, ਤਿੰਨ ਸੇਵਾਦਾਰ, ਦੋ ਵਾਰਡ ਅਟੈਂਡੈਂਟ ਅਤੇ ਇੱਕ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਸ਼ਾਮਲ ਹਨ। ਕਲਰਕ ਦੀਆਂ ਪੋਸਟਾਂ 'ਤੇ ਨਿਯੁਕਤ ਹੋਣ ਵਾਲਿਆਂ ਵਿੱਚ ਪ੍ਰਥਮਦੀਪ ਸਿੰਘ, ਰੇਨੂੰ ਬਾਲਾ, ਰੀਤੂ, ਦਿਵਜੋਤ ਅਤੇ ਕਮਲਜੀਤ ਕੌਰ ਸ਼ਾਮਲ ਹਨ। ਗਗਨਦੀਪ ਕੌਰ ਨੂੰ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਵਜੋਂ ਨਿਯੁਕਤੀ ਮਿਲੀ ਹੈ, ਜਦੋਂ ਕਿ ਮਧੂ, ਸਾਹਿਲ ਅਤੇ ਹਰਗੁਰਲਾਲ ਸਿੰਘ ਨੂੰ ਸੇਵਾਦਾਰ ਅਤੇ ਅਨੁਜ ਠਾਕੁਰ ਤੇ ਜਤਿੰਦਰ ਕੌਰ ਨੂੰ ਵਾਰਡ ਅਟੈਂਡੈਂਟ ਵਜੋਂ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਪੂਰੀ ਪੇਸ਼ੇਵਰਤਾ, ਇਮਾਨਦਾਰੀ ਅਤੇ ਲੋਕਾਂ ਪ੍ਰਤੀ ਹਮਦਰਦੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਦੌਰਾਨ ਜਾਨ ਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਭਾਵੇਂ ਪਰਿਵਾਰਕ ਮੈਂਬਰ ਦਾ ਘਾਟਾ ਕਦੇ ਪੂਰਿਆ ਨਹੀਂ ਜਾ ਸਕਦਾ, ਪਰ ਤਰਸ ਦੇ ਆਧਾਰ 'ਤੇ ਸਮੇਂ ਸਿਰ ਸਰਕਾਰੀ ਰੋਜ਼ਗਾਰ ਮਿਲਣ ਨਾਲ ਪੀੜਤ ਪਰਿਵਾਰਾਂ ਨੂੰ ਵਿੱਤੀ ਸਥਿਰਤਾ, ਸੁਰੱਖਿਆ ਅਤੇ ਸਨਮਾਨਜਨਕ ਰੋਜ਼ੀ-ਰੋਟੀ ਮਿਲਦੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਸਰਜਨ ਦਫ਼ਤਰਾਂ, ਕਮਿਊਨਿਟੀ ਸਿਹਤ ਕੇਂਦਰਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਇਨ੍ਹਾਂ ਉਮੀਦਵਾਰਾਂ ਦੀ ਨਿਯੁਕਤੀ ਨਾਲ ਪ੍ਰਬੰਧਕੀ ਅਤੇ ਜ਼ਮੀਨੀ ਪੱਧਰ 'ਤੇ ਸਿਹਤ ਸੇਵਾਵਾਂ ਦੀ ਸੁਚਾਰੂ ਵੰਡ ਨੂੰ ਹੋਰ ਬਲ ਮਿਲੇਗਾ। ਉਮੀਦਵਾਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਅਤੇ ਲਗਨ ਨਾਲ ਕਰਨ ਲਈ ਕਿਹਾ ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਅਤੇ ਆਮ ਨਾਗਰਿਕਾਂ ਨੂੰ ਤੁਰੰਤ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸਹਾਇਤਾ ਮਿਲ ਸਕੇ। ਇਸ ਉਪਰੰਤ ਸਿਹਤ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਉਨ੍ਹਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਬੇਰੋਜ਼ਗਾਰ ਆਯੁਰਵੈਦਿਕ ਡੀ. ਫਾਰਮੇਸੀ ਉਪਵੈਦ ਯੂਨੀਅਨ, ਪੰਜਾਬ; ਕੋਰੋਨਾ ਯੋਧੇ ਦਰਜਾ-4, ਪਟਿਆਲਾ; ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ; ਕੋਰੋਨਾ ਯੋਧੇ, ਰਾਜਿੰਦਰਾ ਹਸਪਤਾਲ, ਪਟਿਆਲਾ ਅਤੇ ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.) ਸਮੇਤ ਕਈ ਯੂਨੀਅਨਾਂ ਨੇ ਸ਼ਿਰਕਤ ਕੀਤੀ। ਯੂਨੀਅਨ ਆਗੂਆਂ ਨੇ ਇਸ ਗੱਲ 'ਤੇ ਸੰਤੁਸ਼ਟੀ ਪ੍ਰਗਟਾਈ ਕਿ ਸਿਹਤ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਿਆ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਨਿਲ ਗੋਇਲ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਬਲਵਿੰਦਰ ਕੌਰ ਵੀ ਹਾਜ਼ਰ ਸਨ।

Have something to say? Post your comment

More in Chandigarh

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ