Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

November 10, 2026 09:15 PM
SehajTimes

128 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ

ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਨੇ ਇੱਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਤੋਂ ਪਾਰ ਹੋ ਗਈ ਹੈ। ਮੰਤਰੀ ਨੇ ਕਿਹਾ ਕਿ ਕੁੱਲ ਖ਼ਰੀਦ ਵੀ 169 ਐੱਲ.ਐੱਮ.ਟੀ. ਤੋਂ ਵੱਧ ਹੋ ਗਈ ਹੈ, ਜੋ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਚੱਲ ਰਹੇ ਸੁਚਾਰੂ, ਨਿਰਵਿਘਨ ਅਤੇ ਸੁਚੱਜੇ ਖ਼ਰੀਦ ਕਾਰਜਾਂ ਨੂੰ ਦਰਸਾਉਂਦੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਚੁਕਾਈ ਦਾ ਕੰਮ ਵੀ ਚੰਗੀ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 128.22 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਅਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ। ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਨਿਰਵਿਘਨ ਖ਼ਰੀਦ, ਸਮੇਂ ਸਿਰ ਚੁਕਾਈ, ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਅਤੇ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ