Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

November 10, 2026 09:18 PM
SehajTimes

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੱਗੇ ਇਨ੍ਹਾਂ ਹਥਿਆਰਾਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਅੰਮ੍ਰਿਤਸਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਰਵਿੰਦਰ ਸਿੰਘ ਉਰਫ਼ ਮੰਨਾ ਦੋਵੇਂ ਵਾਸੀ ਪਿੰਡ ਤਲਵੰਡੀ ਸ਼ੋਭਾ ਸਿੰਘ, ਤਰਨ ਤਾਰਨ; ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਖੋਹਾਲਾ ਅਤੇ ਮੌਜੂਦਾ ਪਤਾ ਮੈਕਸ ਸਿਟੀ ਜੰਡਪੀਰ ਕਲੋਨੀ, ਅੰਮ੍ਰਿਤਸਰ; ਕਮਲ ਵਾਸੀ ਸੰਧੂ ਕਲੋਨੀ ਅੰਮ੍ਰਿਤਸਰ; ਅਜੈ ਸਿੰਘ ਉਰਫ਼ ਕਾਕਾ ਵਾਸੀ ਏਸਮਾ ਅਸਟੇਟ ਅੰਮ੍ਰਿਤਸਰ ਅਤੇ ਸਵਰਨ ਸਿੰਘ ਵਾਸੀ ਸੈਕਟਰ 17, ਪੰਚਕੂਲਾ, ਹਰਿਆਣਾ ਵਜੋਂ ਹੋਈ ਹੈ। ਬਰਾਮਦ ਕੀਤੇ ਪਿਸਤੌਲਾਂ ਵਿੱਚ ਇੱਕ .30 ਬੋਰ ਟਿਸਾਸ ਜ਼ਿਗਾਨਾ, ਇੱਕ .30 ਬੋਰ ਜ਼ਿਗਾਨਾ ਈਗਲ, ਇੱਕ .30 ਬੋਰ (ਚਾਈਨਾ ਵਿੱਚ ਬਣੀ), ਦੋ ਐਮਐਮ ਪਿਸਤੌਲ, ਸੱਤ .30 ਬੋਰ ਪਿਸਤੌਲ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਨੇ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਕਥਿਤ ਤੌਰ 'ਤੇ ਇਹ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਇਹ ਹਥਿਆਰ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਵੱਡੇ ਨੈੱਟਵਰਕ ਨੂੰ ਜੜੋਂ ਖਤਮ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਪੱਕੀ ਇਤਲਾਹ 'ਤੇ ਕਾਰਵਾਈ ਕਰਦਿਆਂ ਛੇ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਪੰਜ ਦੋਸ਼ੀਆਂ ਬੌਬੀ ਸਿੰਘ, ਰਵਿੰਦਰ ਉਰਫ਼ ਮੰਨਾ, ਗੁਰਪ੍ਰੀਤ ਉਰਫ਼ ਪ੍ਰੀਤ, ਕਮਲ, ਅਤੇ ਅਜੇ ਉਰਫ਼ ਕਾਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਪੀ. ਨੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਪੁਲਿਸ ਨੇ ਖਾਸ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਅੱਠ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਸਵਰਨ ਸਿੰਘ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ, ਪਹਿਲਾ ਕੇਸ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਮਿਤੀ 02.11.2026 ਨੂੰ ਐਫ.ਆਈ.ਆਰ. ਨੰ. 272 ਥਾਣਾ ਛੇਹਰਟਾ ਵਿਖੇ ਅਤੇ ਦੂਜਾ ਕੇਸ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਮਿਤੀ 08.11.2026 ਨੂੰ ਐਫ.ਆਈ.ਆਰ. ਨੰ. 207 ਥਾਣਾ ਸਿਵਲ ਲਾਈਨਜ਼ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

More in Chandigarh

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ