Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

November 10, 2026 09:24 PM
SehajTimes

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰਮੁਖੀ ਹੁਨਰਾਂ ਨਾਲ ਕਰ ਰਹੀ ਹੈ ਲੈਸ: ਅਮਨ ਅਰੋੜਾ

ਚੰਡੀਗੜ੍ਹ :   ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਦੋ ਮਹੱਤਵਪੂਰਨ ਸਮਝੌਤੇ ਸਹੀਬੱਧ ਕੀਤੇ ਹਨ। ਪਹਿਲਾ ਸਮਝੌਤਾ ਭਾਰੀ ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਟਰੇਡਾਂ ਲਈ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸ.ਆਈ.ਏ.ਡੀ.ਐਸ), ਮਾਹੂਆਣਾ ਨਾਲ ਸਹੀਬੱਧ ਕੀਤਾ ਗਿਆ ਹੈ ਅਤੇ ਦੂਜਾ ਸਮਝੌਤਾ ਵਿਸ਼ੇਸ਼ ਫੁੱਟਵੀਅਰ ਅਤੇ ਫੈਸ਼ਨ ਨਿਰਮਾਣ ਭੂਮਿਕਾਵਾਂ ਲਈ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨ.ਆਈ.ਆਈ.ਐਫ.ਟੀ), ਉਦਯੋਗ ਅਤੇ ਵਣਜ ਵਿਭਾਗ (ਪੰਜਾਬ ਸਰਕਾਰ) ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫ.ਡੀ.ਡੀ.ਆਈ) ਨਾਲ ਸਹੀਬੱਧ ਕੀਤਾ ਗਿਆ ਹੈ। ਇਨ੍ਹਾਂ ਸਮਝੌਤਿਆਂ ਦੀ ਰਣਨੀਤਕ ਮਹੱਤਤਾ ਲਈ ਪੀਐਸਡੀਐਮ ਟੀਮ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਭਾਈਵਾਲੀ ਪੰਜਾਬ ਦੇ ਹੁਨਰ ਵਿਕਾਸ ਦੇ ਦ੍ਰਿਸ਼ਟੀਕੋਣ ਵਿੱਚ ਇੱਕ ਨਵਾਂ ਅਧਿਆਇ ਲਿਖੇਗੀ। ਆਪਣੇ ਸਿਖਲਾਈ ਪ੍ਰੋਗਰਾਮਾਂ ਨੂੰ ਆਟੋਮੋਟਿਵ ਅਤੇ ਫੁੱਟਵੀਅਰ ਵਰਗੇ ਉੱਚ-ਵਿਕਾਸ ਵਾਲੇ ਖੇਤਰਾਂ ਦੀਆਂ ਖਾਸ ਜ਼ਰੂਰਤਾਂ ਨਾਲ ਜੋੜ ਕੇ, ਅਸੀਂ ਨੌਕਰੀ ਲੱਭਣ ਵਾਲੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਭਵਿੱਖੀ ਹੁਨਰਾਂ ਨਾਲ ਲੈੱਸ ਕਰ ਰਹੇ ਹਾਂ। ਐਫਡੀਡੀਆਈ ਅਤੇ ਐਨਆਈਆਈਐਫਟੀ ਵਰਗੇ ਪ੍ਰਮੁੱਖ ਰਾਸ਼ਟਰੀ ਸੰਸਥਾਨਾਂ ਦੀ ਸਾਡੇ ਨਾਲ ਭਾਈਵਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਸਾਡੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਮਿਲੇ, ਜੋ ਸਿੱਧੇ ਤੌਰ 'ਤੇ ਬਿਹਤਰ ਕਰੀਅਰ ਸੰਭਾਵਨਾਵਾਂ ਵਿੱਚ ਮਦਦ ਕਰਦੀ ਹੈ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ।" ਇਸ ਭਾਈਵਾਲੀ ਦੇ ਮੁੱਖ ਉਦੇਸ਼ਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਭਾਈਵਾਲੀ ਤਹਿਤ ਫੁੱਟਵੀਅਰ ਸੈਕਟਰ ਵਿੱਚ ਰਾਸ਼ਟਰੀ ਮਹੱਤਤਾ ਦੀ ਇੱਕ ਪ੍ਰਮੁੱਖ ਸੰਸਥਾ ਵਜੋਂ ਐਫਡੀਡੀਆਈ ਦੀ ਮੁਹਾਰਤ, ਪਹਿਰਾਵੇ ਅਤੇ ਫੈਸ਼ਨ ਵਿੱਚ ਐਨਆਈਆਈਐਫਟੀ ਦੀ ਖਾਸੀਅਤ ਅਤੇ ਆਟੋਮੋਟਿਵ ਅਤੇ ਡਰਾਈਵਿੰਗ ਵਿੱਚ ਐਸਆਈਏਡੀਐਸ ਦੀ ਮੁਹਾਰਤ ਦਾ ਲਾਭ ਲੈਣਗੀਆਂ। ਇਹਨਾਂ ਭਾਈਵਾਲੀਆਂ ਦਾ ਉਦੇਸ਼ ਸੰਸਥਾਗਤ ਸਹਿਯੋਗ ਨੂੰ ਮਜ਼ਬੂਤ ਕਰਨਾ, ਉਦਯੋਗ-ਆਧਾਰਿਤ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ, ਰੋਜ਼ਗਾਰਯੋਗਤਾ ਨੂੰ ਵਧਾਉਣਾ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ, ਜਿਸ ਵਿੱਚ ਐਨਐਸਕਿਊਐਫ -ਆਧਾਰਿਤ ਪ੍ਰੋਗਰਾਮ, ਪਲੇਸਮੈਂਟ, ਅਪ੍ਰੈਂਟਿਸਸ਼ਿਪਾਂ ਅਤੇ ਉੱਦਮਤਾ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਨ੍ਹਾਂ ਸਮਝੌਤਿਆਂ ਉੱਤੇ ਹਸਤਾਖ਼ਰ ਪੀਐਸਡੀਐਮ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਵੱਲੋਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਐਨਐਸਕਿਊਐਫ -ਅਧਾਰਿਤ ਸਿਖਲਾਈ, ਪਲੇਸਮੈਂਟ, ਅਪ੍ਰੈਂਟਿਸਸ਼ਿਪਾਂ ਅਤੇ ਉੱਦਮਤਾ ਪ੍ਰਦਾਨ ਕਰਨਗੇ ਤਾਂ ਜੋ ਹੁਨਰ ਦੇ ਪਾੜੇ ਨੂੰ ਪੂਰਿਆ ਜਾ ਸਕੇ, ਰੋਜ਼ਗਾਰਯੋਗਤਾ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਕਰੀਅਰ ਦੇ ਬਿਹਤਰ ਮੌਕੇ ਪੈਦਾ ਕੀਤੇ ਜਾ ਸਕਣ। ਸ੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਪੀਐਸਡੀਐਮ ਅਤੇ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸਆਈਏਡੀਐਸ ), ਮਾਹੂਆਣਾ ਦਰਮਿਆਨ ਪਹਿਲਾ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਉੱਚ-ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਖੇਤਰਾਂ ਵਿੱਚ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਸਿਖਿਆਰਥੀਆਂ ਨੂੰ ਵਿਕਸਤ ਹੋ ਰਹੇ ਆਵਾਜਾਈ ਉਦਯੋਗ ਲਈ ਲੋੜੀਂਦੇ ਤਕਨੀਕੀ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਸਮਝੌਤਾ  ਪੀਐਸਡੀਐਮ, ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ), ਉਦਯੋਗ ਤੇ ਵਣਜ ਵਿਭਾਗ, ਪੰਜਾਬ ਸਰਕਾਰ ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਦਰਮਿਆਨ ਸਹੀਬੱਧ ਕੀਤਾ ਗਿਆ, ਜੋ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਤੇ ਰੁਜ਼ਗਾਰ ਅਧਾਰਤ ਸਿਖਲਾਈ 'ਤੇ ਕੇਂਦ੍ਰਿਤ ਹੋਵੇਗਾ। ਇਸ ਵਿੱਚ ਫੁੱਟਵੀਅਰ ਅੱਪਰ ਸਟਿੱਚਿੰਗ ਟੈਕਨੀਸ਼ੀਅਨ, ਸਪੋਰਟਸ ਫੁੱਟਵੀਅਰ ਅਸੈਂਬਲੀ ਟੈਕਨੀਸ਼ੀਅਨ, ਫੁੱਟਵੀਅਰ ਸੀਏਡੀ/ਸੀਏਐਮ ਅਪਰੇਟਰ ਅਤੇ ਫੁੱਟਵੀਅਰ ਪੈਟਰਨ ਕਟਰ ਦੀ ਸਿਖਲਾਈ ਦਿੱਤੀ ਜਾਵੇਗੀ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ