Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

November 11, 2026 09:19 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ  : 2016 ਬੈਚ ਦੇ ਆਈ.ਏ.ਐਸ ਅਫ਼ਸਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਸ਼੍ਰੀ ਅਦਿੱਤਿਆ ਡਚਲਵਾਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕ ਭਲਾਈ ਯੋਜਨਾਵਾਂ ਨੂੰ ਹਰ ਇੱਕ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਉਣ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਸਰਲ ਤਰੀਕੇ ਨਾਲ ਪੁੱਜਦਾ ਕਰਨ ਉੱਤੇ ਧਿਆਨ ਕੇਂਦਰਿਤ ਹੋਵੇਗਾ। ਇਸਦੇ ਨਾਲ ਹੀ ਸਿਹਤ, ਸਿੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਅਹੁਦਾ ਸੰਭਾਲਣ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ, ਐਸ.ਡੀ.ਐਮ ਡੇਰਾਬੱਸੀ ਅਮਿਤ ਗੁਪਤਾ, ਐਸ.ਡੀ.ਐਮ ਖਰੜ ਗੁਰਮੀਤ ਸਿੰਘ ਤੇ ਨਵਰੀਤ ਸਿੰਘ ਵਿਰਕ ਐੱਸ.ਪੀ. ਮੋਹਾਲੀ ਨਾਲ ਸੰਖੇਪ ਮੀਟਿੰਗ ਵੀ ਕੀਤੀ ਗਈ।

 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ

ਵਿਧਾਨ ਸਭਾ ਚੋਣਾਂ-2027 ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ