Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

November 11, 2026 09:21 PM
SehajTimes

ਪਟਿਆਲਾ :  ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਸਾਬਕਾ ਐਸ ਪੀ ਜਗਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼-1 ਵਿਖੇ ਦੋ-ਰੋਜ਼ਾ 'ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026' ਦੇ ਜੇਤੂਆਂ ਨੂੰ ਇਨਾਮ ਵੰਡੇ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜਗਜੀਤ ਸਿੰਘ ਗਿੱਲ ਦੇ ਹੋਣਹਾਰ ਸਪੁੱਤਰ, ਸ. ਹਰਸਨਦੀਪ ਸਿੰਘ ਗਿੱਲ (ਸਾਬਕਾ ਐੱਸ.ਐੱਚ.ਓ. ਸਦਰ ਸਮਾਣਾ) ਦਾ 40ਵਾਂ ਜਨਮ ਦਿਨ ਖੇਡਾਂ ਨੂੰ ਸਮਰਪਿਤ ਕਰਕੇ ਮਨਾਉਣਾ ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਇੱਕ ਮਜ਼ਬੂਤ ਪੰਜਾਬ ਦੀ ਸਿਰਜਣਾ ਕਰਨਾ ਹੈ। ਜਗਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਅੰਡਰ 14, ਅੰਡਰ 18 ਅਤੇ ਓਪਨ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਭਾਰ ਵਰਗ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਹ ਸਪੋਰਟਸ ਕਲੱਬ ਸੁਰਜੀਤ ਵਾਲੀਆ (ਇੰਟਰਨੈਸ਼ਨਲ ਕੋਚ) ਦੀ ਅਗਵਾਈ ਹੇਠ ਚੱਲ ਰਿਹਾ ਹੈ ਅਤੇ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਟੂਰਨਾਮੈਂਟ 2023 ਤੋਂ ਲਗਾਤਾਰ ਹਰ ਸਾਲ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਪ੍ਰਬੰਧਕਾਂ ਨੇ ਦੱਸਿਆ ਕਿ ਸੰਸਥਾ ਖੇਡਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਹੀ ਹੈ। ਸੁਸਾਇਟੀ ਵੱਲੋਂ ਪਿੰਡ ਡੀਲਵਾਲ ਵਿਖੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇੱਕ ਮੁਫ਼ਤ ਸਿਲਾਈ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਗਰੀਬ ਤੇ ਲੋੜਵੰਦ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮੁਫ਼ਤ ਟਿਊਸ਼ਨ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ।

Have something to say? Post your comment

More in Malwa

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ