Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

November 11, 2026 09:27 PM
SehajTimes

ਛੱਠ ਪੂਜਾ ਦੇ ਸਾਰੇ ਸਥਾਨਾਂ 'ਤੇ ਤਾਜ਼ਾ ਪਾਣੀ, ਢੁਕਵੇਂ ਘਾਟ, ਸਫ਼ਾਈ ਅਤੇ ਰੌਸ਼ਨੀ ਯਕੀਨੀ ਬਣਾਈ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਰਧਾਲੂਆਂ ਦੀ ਮੁਕੰਮਲ ਸੁਰੱਖਿਆ ਯਕੀਨੀ ਬਣਾਉਣ ਲਈ ਲੋੜ ਅਨੁਸਾਰ ਲਾਈਫ਼ਗਾਰਡ, ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਉਣ ਵਾਲੇ ਪਵਿੱਤਰ ਤਿਉਹਾਰ ਛੱਠ ਪੂਜਾ ਲਈ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਸਾਰੇ 104 ਸਥਾਨਾਂ 'ਤੇ ਵਿਆਪਕ ਅਤੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਹੂਲਤ ਸਰਕਾਰ ਦੀ ਸਭ ਤੋਂ ਪਹਿਲੀ ਪ੍ਰਮੁੱਖਤਾ ਰਹੇਗੀ। ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸ਼ਰਧਾਲੂ ਪੂਰੀ ਧਾਰਮਿਕ ਸ਼ਰਧਾ, ਉਤਸ਼ਾਹ ਅਤੇ ਅਮਨ-ਸ਼ਾਂਤੀ ਨਾਲ ਤਿਉਹਾਰ ਮਨਾਉਣ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਛੱਠ ਪੂਜਾ ਅਥਾਹ ਸ਼ਰਧਾ, ਭਗਤੀ ਅਤੇ ਸੱਭਿਆਚਾਰਕ ਮਹੱਤਤਾ ਦਾ ਅਹਿਮ ਮੌਕਾ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸ਼ਰਧਾਲੂ ਇਸ ਪਵਿੱਤਰ ਤਿਉਹਾਰ ਨੂੰ ਪੂਰੀ ਧਾਰਮਿਕ ਸ਼ਰਧਾ, ਉਤਸ਼ਾਹ ਅਤੇ ਸ਼ਾਂਤੀ ਨਾਲ ਮਨਾ ਸਕਣ। ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਹੂਲਤ ਸਾਡੀ ਸਭ ਤੋਂ ਪਹਿਲੀ ਪ੍ਰਮੁੱਖਤਾ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਕਿਸੇ ਨੂੰ ਵੀ ਕੋਈ ਮੁਸ਼ਕਲ ਨਾ ਹੋਵੇ।” ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਭਰ ਵਿੱਚ 104 ਸਥਾਨਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਛੱਠ ਪੂਜਾ ਮਨਾਈ ਜਾਵੇਗੀ। ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ, ਸ਼ਰਧਾਲੂਆਂ, ਵਿਸ਼ੇਸ਼ ਤੌਰ 'ਤੇ ਔਰਤਾਂ ਅਤੇ ਬਜ਼ੁਰਗਾਂ ਨੂੰ ਸੁਵਿਧਾਜਨਕ ਮਾਹੌਲ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਣੀ ਚਾਹੀਦੀ ਜੋ ਅਥਾਹ ਸ਼ਰਧਾ ਅਤੇ ਭਗਤੀ ਨਾਲ ਇਹ ਰੀਤੀ-ਰਿਵਾਜ ਨਿਭਾਉਂਦੇ ਹਨ।” ਪ੍ਰਸ਼ਾਸਨ ਨੂੰ ਸਾਰੇ ਪ੍ਰਵਾਨਿਤ ਸਥਾਨਾਂ 'ਤੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਿੱਥੇ ਵੀ ਲੋੜ ਹੋਵੇ, ਨਿਰਧਾਰਤ ਜਲ ਸਰੋਤਾਂ ਵਿੱਚ ਤਾਜ਼ਾ ਪਾਣੀ ਪਾਇਆ ਜਾਵੇ। ਵੱਡੇ ਸ਼ਹਿਰਾਂ ਵਿੱਚ ਢੁਕਵੇਂ ਘਾਟ ਬਣਾ ਕੇ ਵਿਕਸਤ ਕੀਤੇ ਜਾਣ ਤਾਂ ਜੋ ਸ਼ਰਧਾਲੂ ਆਪਣੀਆਂ ਧਾਰਮਿਕ ਰਸਮਾਂ ਸੁਰੱਖਿਅਤ ਤੇ ਸੁਖਾਲੇ ਢੰਗ ਨਾਲ ਨਿਭਾ ਸਕਣ। ਸਾਰੇ ਸ਼ਨਾਖਤ ਕੀਤੇ ਗਏ ਸਥਾਨਾਂ 'ਤੇ ਸਫ਼ਾਈ ਦੀਆਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ, ਜਿੱਥੇ ਰੌਸ਼ਨੀ ਅਤੇ ਹੋਰ ਸੁਚੱਜਾ ਪ੍ਰਬੰਧ ਹੋਵੇ।” ਉਨ੍ਹਾਂ ਅੱਗੇ ਕਿਹਾ, “ਅਧਿਕਾਰੀਆਂ ਅਤੇ ਹੋਰ ਅਮਲੇ ਦੀਆਂ ਡਿਊਟੀਆਂ ਸਮੇਂ ਸਿਰ ਲਾਈਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਵਿੱਚ ਜ਼ਿੰਮੇਵਾਰੀਆਂ ਅਤੇ ਜਵਾਬਦੇਹੀ ਸਪੱਸ਼ਟ ਤੌਰ 'ਤੇ ਤੈਅ ਹੋਵੇ। ਤਿਉਹਾਰ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਦਿੱਕਤ ਦੇ ਨੇਪਰੇ ਚਾੜ੍ਹਨ ਲਈ ਹਰੇਕ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।” ਜਲ ਸਰੋਤਾਂ ਦੇ ਨੇੜੇ ਰਸਮਾਂ ਨਿਭਾਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਥੇ ਵੀ ਸ਼ਰਧਾਲੂ ਜਲ ਸਰੋਤਾਂ ਦੇ ਨੇੜੇ ਇਕੱਠੇ ਹੁੰਦੇ ਹਨ, ਉੱਥੇ ਬਚਾਅ ਦੇ ਹੱਲ ਵਜੋਂ ਢੁਕਵੀਂ ਗਿਣਤੀ ਵਿੱਚ ਲਾਈਫ਼ਗਾਰਡ ਤਾਇਨਾਤ ਕੀਤੇ ਜਾਣ। ਲੋਕਾਂ ਨੂੰ ਕੰਟਰੋਲ ਵਿੱਚ ਰੱਖਣ ਅਤੇ ਕਿਸੇ ਵੀ ਅਣਹੋਣੀ ਘਟਨਾ ਨੂੰ ਰੋਕਣ ਲਈ ਢੁਕਵੀਂ ਬੈਰੀਕੇਡਿੰਗ, ਰੱਸੀਆਂ ਦੇ ਪ੍ਰਬੰਧ, ਪਬਲਿਕ ਐਡਰੈੱਸ ਸਿਸਟਮ ਅਤੇ ਲੋੜੀਂਦੀ ਪੁਲਿਸ ਫੋਰਸ ਵੀ ਯਕੀਨੀ ਬਣਾਈ ਜਾਵੇ।” ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਐਮਰਜੈਂਸੀ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਲੋੜ ਅਨੁਸਾਰ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਅਤੇ ਸੂਬਾਈ ਆਫ਼ਤ ਰਿਸਪਾਂਸ ਫੋਰਸ (ਐਸ. ਡੀ. ਆਰ. ਐਫ.) ਦੀਆਂ ਵਿਸ਼ੇਸ਼ ਟੀਮਾਂ ਦੀ ਮਦਦ ਲੈਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਹੰਗਾਮੀ ਸੇਵਾਵਾਂ ਲਈ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਅਣਹੋਣੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਜਿੱਥੇ ਵੀ ਲੋੜ ਹੋਵੇ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਵਿਸ਼ੇਸ਼ ਟੀਮਾਂ ਨੂੰ ਸ਼ਾਮਲ ਕੀਤਾ ਜਾਵੇ। ਅਸੀਂ ਕਿਸੇ ਵੀ ਕੀਮਤ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਾਂਗੇ।” ਸੀਨੀਅਰ ਅਧਿਕਾਰੀਆਂ ਨੂੰ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਅਧਿਕਾਰੀ ਚੌਕਸ ਰਹਿਣ ਅਤੇ ਹਰੇਕ ਸਬੰਧਤ ਵਿਭਾਗ ਨਾਲ ਨਜ਼ਦੀਕੀ ਤਾਲਮੇਲ ਬਣਾ ਕੇ ਰੱਖਣ। ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਇਹ ਯਕੀਨੀ ਬਣਾਉਣਾ ਸਾਡਾ ਫਰਜ਼ ਹੈ ਕਿ ਪੰਜਾਬ ਵਿੱਚ ਹਰ ਤਿਉਹਾਰ ਆਪਸੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਪਣੱਤ ਦੇ ਮਾਹੌਲ ਵਿੱਚ ਪੂਰੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇ।”
ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
--------

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ

ਵਿਧਾਨ ਸਭਾ ਚੋਣਾਂ-2027 ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ