Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

November 11, 2026 09:30 PM
SehajTimes
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ
 
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 620ਵੇਂ ਦਿਨ 124 ਨਸ਼ਾ ਤਸਕਰ ਕਾਬੂ
 
ਚੰਡੀਗੜ੍ਹ :  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 295ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 295ਵੇਂ ਦਿਨ, ਪੁਲਿਸ ਟੀਮਾਂ ਨੇ 176 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 7 ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,705 ਹੋ ਗਈ ਹੈ। ਇਸ ਤੋਂ ਇਲਾਵਾ 141 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 620ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 683 ਗ੍ਰਾਮ ਹੈਰੋਇਨ, 500 ਨਸ਼ੀਲੀਆਂ ਗੋਲੀਆਂ ਅਤੇ 3300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 620 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 92,170 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 
 

Have something to say? Post your comment

More in Chandigarh

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ

ਵਿਧਾਨ ਸਭਾ ਚੋਣਾਂ-2027 ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ