Thursday, November 12, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ : ਅਨਿੰਦਿਤਾ ਮਿੱਤਰਾ

November 12, 2026 08:57 PM
SehajTimes

ਚੰਡੀਗੜ੍ਹ  :  ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵਿਸ਼ੇਸ਼ ਗਹਿਰੀ ਸੁਧਾਈ 2027 ਤਹਿਤ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਦਾਅਵੇ ਅਤੇ ਇਤਰਾਜ਼ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ 12 ਨਵੰਬਰ, 2026 ਤੋਂ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਸੁਧਾਈ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ, ਸੀ.ਈ.ਓ. ਪੰਜਾਬ ਨੇ ਨੁਮਾਇੰਦਿਆਂ ਨੂੰ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ ਅਤੇ ਸੁਧਾਈ ਮੁਹਿੰਮ ਦੀਆਂ ਮੁੱਖ ਵਿਵਸਥਾਵਾਂ ਅਤੇ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ। ਨੁਮਾਇੰਦਿਆਂ ਨੂੰ ਵੱਖ-ਵੱਖ ਚੋਣ ਸੇਵਾਵਾਂ ਲਈ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ 6, ਪ੍ਰਵਾਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 6ਏ, ਨਾਮ ਕੱਟਣ ਲਈ ਫਾਰਮ 7 ਅਤੇ ਵੇਰਵਿਆਂ ਵਿੱਚ ਸੋਧ ਕਰਨ ਜਾਂ ਰਿਹਾਇਸ਼ ਬਦਲਣ ਲਈ ਫਾਰਮ 8 ਸ਼ਾਮਲ ਹਨ। ਸੀ.ਈ.ਓ. ਪੰਜਾਬ ਨੇ ਅੱਗੇ ਦੱਸਿਆ ਕਿ ਜਿਹੜੇ ਨੌਜਵਾਨ ਨਾਗਰਿਕ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹਨ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕਾਂ ਲਈ ਉਪਲਬਧ ਵੱਖ-ਵੱਖ ਡਿਜੀਟਲ ਪਲੇਟਫਾਰਮਾਂ ਅਤੇ ਸਹੂਲਤਾਂ, ਜਿਵੇਂ ਕਿ ਵੋਟਰ ਸਰਵਿਸ ਪੋਰਟਲ ਅਤੇ 'ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.' ਸਹੂਲਤ ਬਾਰੇ ਵੀ ਜਾਣੂ ਕਰਵਾਇਆ ਗਿਆ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਗੇ ਦੱਸਿਆ ਕਿ ਵੋਟਰਾਂ ਨੂੰ ਚੋਣ ਸੇਵਾਵਾਂ ਪ੍ਰਦਾਨ ਕਰਨ ਦੀ ਸਹੂਲਤ ਲਈ ਜਲਦ ਹੀ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਨਾਗਰਿਕਾਂ ਨੂੰ ਵੋਟਰ ਸੂਚੀਆਂ ਦੇਖਣ ਅਤੇ ਜਾਂਚਣ ਵਿੱਚ ਸਹਾਇਤਾ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓਜ਼) ਅਤੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਦੇ ਦਫ਼ਤਰਾਂ ਵਿਖੇ ਹੈਲਪ ਡੈਸਕ ਲਗਾਏ ਗਏ ਹਨ। ਸੀ.ਈ.ਓ. ਨੇ ਅੱਗੇ ਦੱਸਿਆ ਕਿ ਵੋਟਰ ਪ੍ਰਕਾਸ਼ਿਤ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਸੀ.ਈ.ਓ. ਪੰਜਾਬ ਦੀ ਅਧਿਕਾਰਤ ਵੈੱਬਸਾਈਟ www.ceopunjab.gov.in ਅਤੇ ਭਾਰਤ ਚੋਣ ਕਮਿਸ਼ਨ ਦੇ ਵੋਟਰ ਸਰਵਿਸ ਪੋਰਟਲ voters.eci.gov.in ਰਾਹੀਂ ਕਰ ਸਕਦੇ ਹਨ। ਜਿਹੜੇ ਨਾਗਰਿਕ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦੇ ਹਨ ਜਾਂ ਵੇਰਵਿਆਂ ਵਿੱਚ ਕੋਈ ਸੋਧ ਕਰਵਾਉਣਾ ਚਾਹੁੰਦੇ ਹਨ, ਉਹ 12 ਨਵੰਬਰ, 2026 ਤੋਂ 11 ਦਸੰਬਰ, 2026 ਤੱਕ ਨਿਰਧਾਰਤ ਸਮੇਂ ਦੌਰਾਨ ਲੋੜੀਂਦੇ ਫਾਰਮ ਭਰ ਕੇ ਆਪਣੇ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਵਾ ਸਕਦੇ ਹਨ। ਸੁਧਾਈ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਜਾਂ ਸਪੱਸ਼ਟੀਕਰਨ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕਰ ਸਕਦੇ ਹਨ ਜਾਂ ਈਸੀਆਈਐਨਈਟੀ ਮੋਬਾਈਲ ਐਪਲੀਕੇਸ਼ਨ ਰਾਹੀਂ ਉਪਲਬਧ 'ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.' ਸਹੂਲਤ ਦੀ ਵਰਤੋਂ ਸਕਦੇ ਹਨ। ਸੀ.ਈ.ਓ. ਪੰਜਾਬ ਨੇ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਣਾ ਲਾਜ਼ਮੀ ਹੈ ਅਤੇ ਕੋਈ ਵੀ ਵੋਟਰ ਵਾਂਝਾ ਨਹੀਂ ਰਹਿਣਾ ਚਾਹੀਦਾ।

Have something to say? Post your comment

More in Chandigarh

ਮਾਨ ਸਰਕਾਰ ਵਿੱਚ ਆਲਮੀ ਕੰਪਨੀਆਂ ਦਾ ਭਰੋਸਾ ਵਧਿਆ: 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, 6.63 ਲੱਖ ਨੌਕਰੀਆਂ ਪੈਦਾ ਹੋਣਗੀਆਂ: ਅਮਨ ਅਰੋੜਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ