Thursday, November 12, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ

November 12, 2026 09:00 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 621ਵੇਂ ਦਿਨ 133 ਨਸ਼ਾ ਤਸਕਰ 6 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ  :  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 296ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 204 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83,909 ਹੋ ਗਈ ਹੈ। ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 621ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 133 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ, 2 ਕਿਲੋ ਅਫੀਮ, 1933 ਨਸ਼ੀਲੀਆਂ ਗੋਲੀਆਂ ਅਤੇ 52,500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 621 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 92,354 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮਾਨ ਸਰਕਾਰ ਵਿੱਚ ਆਲਮੀ ਕੰਪਨੀਆਂ ਦਾ ਭਰੋਸਾ ਵਧਿਆ: 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, 6.63 ਲੱਖ ਨੌਕਰੀਆਂ ਪੈਦਾ ਹੋਣਗੀਆਂ: ਅਮਨ ਅਰੋੜਾ

ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ : ਅਨਿੰਦਿਤਾ ਮਿੱਤਰਾ

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ