Friday, April 26, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

National

ਕੋਵਿਡ ਮਾਮਲੇ : ਮੋਦੀ ਵਲੋਂ ਛੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ

July 16, 2021 04:58 PM
SehajTimes

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੇ ਰਾਜਾਂ ਵਿਚ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਚਰਚਾ ਕੀਤੀ। ਜਾਣਕਾਰੀ ਮੁਤਾਬਕ ਇਸ ਬੈਠਕ ਵਿਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐਸ ਜਗਨਮੋਹਨ ਰੈਡੀ, ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ, ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਕੇਰਲਾ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਵੀਡੀਉ ਕਾਨਫ਼ਰੰਸ ਜ਼ਰੀਏ ਸ਼ਾਮਲ ਹੋਏ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਖਿਆ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਭਾਈ ਮਾਂਡਵੀਆ ਵੀ ਇਸ ਬੈਠਕ ਵਿਚ ਮੌਜੂਦ ਸਨ। ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨਾਲ ਸੰਵਾਦ ਦਾ ਸਿਲਸਿਲਾ ਸ਼ੁੁਰੂ ਕੀਤਾ ਹੈ। ਇਸ ਕੜੀ ਵਿਚ ਪਿਛਲੇ ਦਿਨੀਂ ਉਨ੍ਹਾਂ ਉਤਰ ਪੂਰਬ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਸੀ। ਜ਼ਿਕਰਯੋਗ ਹੈ ਕਿ ਕੇਰਲਾ, ਮਹਾਰਾਸ਼ਟਰ ਵਿਚ ਕੋਵਿਡ ਦੇ ਮਾਮਲੇ ਮੁੜ ਵਧਣ ਲੱਗ ਪਏ ਹਨ। ਕਲ ਹੀ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿਤੀ ਹੈ ਕਿ ਕੋਵਿਡ ਮਹਾਂਮਾਰੀ ਦੀ ਤੀਜੀ ਲਹਿਰ ਸ਼ੁਰੂ ਹੋ ਚੁਕੀ ਹੈ ਅਤੇ ਹਾਲੇ ਸ਼ੁਰੂਆਤੀ ਦੌਰ ਵਿਚ ਹੈ।

Have something to say? Post your comment